12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 23-01-2026

ਤਲਵੰਡੀ ਸਾਬੋ, 22 ਜਨਵਰੀ (ਰਣਜੀਤ ਸਿੰਘ ਰਾਜੂ)-ਨਵੰਬਰ 1984 ਸਿੱਖ ਕਤਲੇਆਮ ਦੇ ਕਥਿਤ ਦੋਸ਼ੀਆਂ 'ਚ ਗਿਣੇ ਜਾਂਦੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅੱਜ ਕਤਲੇਆਮ ਸੰਬੰਧੀ ਕੇਸ 'ਚੋਂ ਅਦਾਲਤ ਵਲੋਂ ਬਰੀ ਕਰ ਦਿੱਤੇ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ ਤੇ ਇਉਂ ਲੱਗਦੈ ਜਿਵੇਂ ਹਿੰਦੁਸਤਾਨ 'ਚ ਦੋ ਕਾਨੂੰਨ ਚੱਲ ਰਹੇ ਹੋਣ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ 84 ਦੀ ਸਿੱਖ ਨਸਲਕੁਸ਼ੀ ਦੌਰਾਨ ਹਜ਼ਾਰਾਂ ਸਿੱਖਾਂ ਦੇ ਕਤਲਾਂ 'ਚ ਸ਼ਾਮਿਲ ਮੁਜ਼ਰਮਾਂ ਨੂੰ ਅਦਾਲਤਾਂ ਵਲੋਂ ਬਰੀ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ 35-35 ਸਾਲ੍ਹ ਤੋਂ ਜੇਲ੍ਹਾਂ 'ਚ ਬੰਦ ਸਿੱਖ ਬੰਦੀਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ, ਜਦੋਂਕਿ ਕਈਆਂ ਨੂੰ ਐੱਨ.ਐਸ.ਏ. ਲਗਾ ਕੇ ਜੇਲ੍ਹਾਂ 'ਚ ਡੱਕਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ-ਸੰਧਵਾਂ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ
Ad Position 24