05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਯੂਥ ਕਲੱਬਾਂ ਨੂੰ ਬੰਦ ਕਰਨਾ ਪੰਜਾਬ ਦੇ ਨੌਜਵਾਨਾਂ 'ਤੇ ਸਿੱਧਾ ਹਮਲਾ-ਝਿੰਜਰ <br/>

Ad Position 21
No active advertisement
ਅਜੀਤ ਡੈਸਕ 23-01-2026

ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)–ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਭਰ ਦੇ ਕਰੀਬ 12 ਹਜ਼ਾਰ ਯੂਥ ਕਲੱਬਾਂ ਨੂੰ ਬੰਦ ਕਰਨ ਦੇ ਫ਼ੈਸਲੇ ਨੂੰ ਨੌਜਵਾਨ ਵਿਰੋਧੀ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਫ਼ੈਸਲਾ ਸੂਬੇ ਦੇ ਨੌਜਵਾਨਾਂ ਦੇ ਹਿੱਤਾਂ 'ਤੇ ਸਿੱਧਾ ਹਮਲਾ ਹੈ ਅਤੇ ਇਸ ਰਾਹੀਂ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਇਕਜੁੱਟ ਰੱਖਣ ਵਾਲੀ ਸੰਰਚਨਾ ਨੂੰ ਜਾਣਬੁੱਝ ਕੇ ਤਬਾਹ ਕੀਤਾ ਜਾ ਰਿਹਾ ਹੈ | ਝਿੰਜਰ ਨੇ ਕਿਹਾ ਕਿ ਪੰਜਾਬ 'ਚ ਕਰੀਬ 14 ਹਜ਼ਾਰ ਯੂਥ ਕਲੱਬ ਮੌਜੂਦ ਹਨ, ਜੋ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ 'ਚ ਅਨੁਸ਼ਾਸਨ, ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ ਪਰ 'ਆਪ' ਸਰਕਾਰ ਵਲੋਂ ਇਸ ਸੰਰਚਨਾ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਨੂਰਪੁਰ ਬੇਦੀ ਦੀ ਚੇਅਰਮੈਨੀ ਐੱਸ. ਸੀ. ਵਰਗ ਲਈ ਰਾਖਵੀਂ ਕਰਨ ਦੀ ਮੰਗ ਨੂੰ ਲੈ ਕੇ ਹੋਈ ਮੀਟਿੰਗ <br/> ਅਗਲੀ ਖ਼ਬਰ ਅਕਾਲੀ ਆਗੂ ਸੋਹਾਣਾ ਤੋਂ ਫਿਰੌਤੀ ਮੰਗਣ ਦੇ ਦੋਸ਼ 'ਚ ਗੈਂਗਸਟਰ ਪਵਨ ਸ਼ੌਕੀਨ ਖ਼ਿਲਾਫ਼ ਮਾਮਲਾ ਦਰਜ <br/>
Ad Position 24