18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹਾਈ ਕੋਰਟ ਵਲੋਂ ਲੁਧਿਆਣਾ ਦੇ ਡੀ.ਸੀ. ਨੂੰ ਭਿ੍ਸ਼ਟਾਚਾਰ ਦੇ ਮਾਮਲੇ ਦੀ ਜਾਂਚ ਰਿਪੋਰਟ 23 ਮਾਰਚ ਤੱਕ ਸੌਂਪਣ ਦਾ ਹੁਕਮ <br/>

Ad Position 21
No active advertisement
ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਸੰਦੀਪ ਕੁਮਾਰ ਮਾਹਨਾ)-ਲੁਧਿਆਣਾ 'ਚ ਹਰ ਰਜਿਸਟਰੀ ਲਈ ਰਿਸ਼ਵਤ ਲੈਣ ਦਾ ਤਹਿਸੀਲਦਾਰ, ਪਟਵਾਰੀ ਅਤੇ ਕਾਨੰੂਗੋ 'ਤੇ ਦੋਸ਼ ਲਗਾਉਂਦੇ ਹੋਏ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦੋਸ਼ਾਂ ਦੀ ਜਾਂਚ ਡਿਪਟੀ ਕਮਿਸ਼ਨਰ ਸੌਂਪੀ ਦਿੱਤੀ ਹੈ | ਹਾਈ ਕੋਰਟ ਨੇ ਉਨ੍ਹਾਂ ਨੂੰ 23 ਮਾਰਚ ਤੱਕ ਜਾਂਚ ਪੂਰੀ ਕਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ | ਪਟੀਸ਼ਨ ਦਾਇਰ ਕਰਦੇ ਹੋਏ ਕਰਨ ਕੁਮਾਰ ਬੱਸੀ ਨੇ ਵਕੀਲ ਅਸ਼ੀਸ਼ ਨਾਗਰ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਲੁਧਿਆਣਾ 'ਚ ਮਾਲ ਅਧਿਕਾਰੀ ਭਿ੍ਸ਼ਟਾਚਾਰ ਕਰ ਰਹੇ ਹਨ | ਰਿਸ਼ਵਤਖ਼ੋਰੀ ਤੋਂ ਬਿਨਾਂ ਕੋਈ ਵੀ ਰਜਿਸਟਰੀ ਨਹੀਂ ਹੁੰਦੀ ਅਤੇ ਇਸ 'ਚ ਹਰ ਪੱਧਰ ਦੇ ਅਧਿਕਾਰੀ ਸ਼ਾਮਿਲ ਹਨ | ਪਟੀਸ਼ਨਰ ਨੇ ਦੱਸਿਆ ਕਿ ਉਸ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਕੀਤੀ ਸੀ ਪਰ ਜਾਂਚ ਤਹਿਸੀਲਦਾਰ ਨੂੰ ਸੌਂਪ ਦਿੱਤੀ ਗਈ, ਜੋ ਕਿ ਖ਼ੁਦ ਇਸ ਮਾਮਲੇ ਵਿਚ ਦੋਸ਼ੀ ਹਨ | ਤਹਿਸੀਲਦਾਰ ਨੇ ਇਸ ਮਾਮਲੇ 'ਚ ਪਟੀਸ਼ਨਰ ਦੀ ਸ਼ਿਕਾਇਤ ਦਾ ਨਿਪਟਾਰਾ ਕਰ ਦਿੱਤਾ ਅਤੇ ਕੋਈ ਕਾਰਵਾਈ ਨਹੀਂ ਕੀਤੀ | ਇਸ ਦੇ ਆਧਾਰ 'ਤੇ ਐਸ.ਡੀ.ਐਮ. ਨੇ ਵੀ ਅਪੀਲ ਦਾ ਨਿਪਟਾਰਾ ਕਰ ਦਿੱਤਾ |
ਐਸ.ਸੀ. ਕਮਿਸ਼ਨ ਵਲੋਂ ਐਸ.ਡੀ.ਐਮ. ਨੰਗਲ ਤਲਬ
ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਐਸ. ਡੀ. ਐਮ. ਸਚਿਨ ਪਾਠਕ ਨੂੰ ਤਲਬ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੰਤ ਇੰਦਰ ਦਾਸ ਵਾਸੀ ਪਿੰਡ ਚੂਹੜਵਾਲੀ ਜ਼ਿਲ੍ਹਾ ਜਲੰਧਰ ਵਲੋਂ ਦਾਇਰ ਇਕ ਸ਼ਿਕਾਇਤ ਸੰਬੰਧੀ ਕਮਿਸ਼ਨ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ, ਜਿਸ ਵਿਚ ਕਮਿਸ਼ਨ ਵਲੋਂ ਮਿਤੀ 3 ਫ਼ਰਵਰੀ, 2026 ਨੂੰ ਸਚਿਨ ਪਾਠਕ ਐਸ. ਡੀ. ਐਮ. ਨੰਗਲ ਨੂੰ ਤਲਬ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਪੀੜ੍ਹੀ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਨਿਰੰਤਰ ਯੋਗਦਾਨ ਪਾਵੇ-ਜਥੇਦਾਰ ਗੜਗੱਜ ਅਗਲੀ ਖ਼ਬਰ ਬਲਤੇਜ ਪੰਨੂ ਨੇ ਬੀਬੀ ਭੱਠਲ ਦੇ ਬਿਆਨ 'ਤੇ ਉਠਾਏ ਸਵਾਲ <br/>
Ad Position 24