18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ-ਸੰਦੀਪ ਸੈਣੀ <br/>

Ad Position 21
No active advertisement
ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਅਜੀਤ ਬਿਊਰੋ)-ਪੰਜਾਬ ਪੱਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ 'ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ | ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ ਵਲੋਂ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ | ਚੇਅਰਮੈਨ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵਲੋਂ ਸਾਲ 2025-26 ਦੌਰਾਨ ਐੱਨ.ਐੱਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕਿ੍ਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1 ਅਪ੍ਰੈਲ, 2025 ਤੋਂ 31-12-2025 ਤੱਕ 256 ਲਾਭਪਾਤਰੀਆਂ ਨੂੰ 8.25 ਕਰੋੜ ਰੁਪਏ ਕਰਜ਼ੇ ਵੰਡੇ ਜਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ 'ਚ ਇਮੀਗ੍ਰੇਸ਼ਨ ਤੇ ਵੀਜ਼ਾ ਨੀਤੀਆਂ 'ਚ ਤੇਜ਼ ਬਦਲਾਅ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਨਿਰੰਤਰ ਯੋਗਦਾਨ ਪਾਵੇ-ਜਥੇਦਾਰ ਗੜਗੱਜ
Ad Position 24