18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵੋਟਰਾਂ ਦੇ ਨਾਂਅ ਜੋੜਨਾ ਤੇ ਹਟਾਉਣਾ ਵੋਟਰ ਸੂਚੀ ਸੋਧ ਪ੍ਰਕਿਰਿਆ ਦਾ ਹਿੱਸਾ ਹੈ-ਸੁਪਰੀਮ ਕੋਰਟ <br/>

Ad Position 21
No active advertisement
ਅਜੀਤ ਡੈਸਕ 29-01-2026

ਨਵੀਂ ਦਿੱਲੀ, 28 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬਿਹਾਰ 'ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (ਐਸ.ਆਈ.ਆਰ.) ਨੂੰ ਚੁਣੌਤੀ ਦੇਣ ਵਾਲੀਆਂ 19 ਪਟੀਸ਼ਨਾਂ 'ਤੇ ਅੰਤਿਮ ਸੁਣਵਾਈ ਮੁੜ ਸ਼ੁਰੂ ਕਰਦੇ ਹੋਏ ਕਿਹਾ ਕਿ ਵੋਟਰ ਸੂਚੀਆਂ 'ਚ ਨਾਂਅ ਜੋੜਨਾ ਅਤੇ ਹਟਾਉਣਾ ਚੋਣ ਕਮਿਸ਼ਨ ਦੁਆਰਾ ਕੀਤੇ ਜਾ ਰਹੇ ਸੋਧ ਪ੍ਰਕਿਰਿਆ ਦਾ ਹਿੱਸਾ ਹੈ | ਸੁਪਰੀਮ ਕੋਰਟ ਨੇ ਸਬੂਤ ਵਜੋਂ ਆਧਾਰ ਕਾਰਡ ਦੀ ਸਵੀਕਾਰਤਾ ਬਾਰੇ ਸਪੱਸ਼ਟ ਤÏਰ 'ਤੇ ਕਿਹਾ ਕਿ ਜਾਅਲਸਾਜ਼ੀ ਦੀ ਸੰਭਾਵਨਾ 12-ਅੰਕਾਂ ਵਾਲੇ ਬਾਇਓਮੈਟਿ੍ਕ ਪਛਾਣਕਰਤਾ ਨੂੰ ਰੱਦ ਕਰਨ ਦਾ ਆਧਾਰ ਨਹੀਂ ਹੋ ਸਕਦੀ | ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੇ ਬੈਂਚ ਨੇ ਇਹ ਨੋਟ ਕਰਦੇ ਹੋਏ ਕਿ ਪਾਸਪੋਰਟ ਜਨਤਕ ਡਿਊਟੀਆਂ ਨਿਭਾਉਣ ਵਾਲੀਆਂ ਨਿੱਜੀ ਏਜੰਸੀਆਂ ਰਾਹੀਂ ਵੀ ਜਾਰੀ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਦਸਤਾਵੇਜ਼ ਕਾਨੂੰਨ ਦੁਆਰਾ ਮਾਨਤਾ ਪ੍ਰਾਪਤ ਹੈ, ਤਾਂ ਇਸ ਨੂੰ ਸਿਰਫ਼ ਇਸ ਲਈ ਰੱਦ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਕ ਨਿੱਜੀ ਸੰਸਥਾ ਇਸ ਦੇ ਜਾਰੀ ਕਰਨ ਵਿਚ ਸ਼ਾਮਿਲ ਹੈ ਜਦੋਂਕਿ ਪਟੀਸ਼ਨਰਾਂ 'ਚੋਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਵੋਟਰ ਸੂਚੀ 'ਚੋਂ ਵੱਡੇ ਪੱਧਰ 'ਤੇ ਨਾਮ ਹਟਾਉਣ ਦਾ ਦੋਸ਼ ਲਗਾਇਆ, ਤਾਂ ਚੀਫ਼ ਜਸਟਿਸ ਨੇ ਕਿਹਾ ਕਿ ਨਾਮ ਜੋੜਨਾ ਅਤੇ ਹਟਾਉਣਾ ਵੋਟਰ ਸੂਚੀ ਸੋਧ ਪ੍ਰਕਿਰਿਆ ਦਾ ਹਿੱਸਾ ਹੈ |

Ad Position 22
No active advertisement
ਪਿਛਲੀ ਖ਼ਬਰ ਟਰੰਪ ਨੇ ਈਰਾਨ 'ਤੇ ਹਮਲੇ ਦੀ ਧਮਕੀ ਦਿੱਤੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਊਰਜਾ ਕੰਪਨੀਆਂ ਦੇ ਸੀ.ਈ.ਓ. ਨਾਲ ਗੱਲਬਾਤ ਭਾਰਤ ਨੂੰ ਮੁੱਖ ਊਰਜਾ ਹੱਬ ਵਜੋਂ ਕੀਤਾ ਪੇਸ਼ <br/>...
Ad Position 24