13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੀ.ਐਸ.ਐਫ. ਵਲੋਂ ਭਾਰਤ 'ਚ ਦਾਖ਼ਲ ਹੁੰਦਾ ਪਾਕਿ ਘੁਸਪੈਠੀਆ ਢੇਰ <br/>

Ad Position 21
No active advertisement
ਅਜੀਤ ਡੈਸਕ 30-01-2026
ਡੇਰਾ ਬਾਬਾ ਨਾਨਕ, 29 ਜਨਵਰੀ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਘਣੀਏ-ਕੇ-ਬੇਟ ਅੰਤਰਰਾਸ਼ਟਰੀ ਸਰਹੱਦ ਵਿਖੇ ਭਾਰਤੀ ਖੇਤਰ ਵਿਚ ਦਾਖਲ ਹੋ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਬੀ.ਐਸ.ਐਫ. ਦੇ ਜਵਾਨਾਂ ਵਲੋਂ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਬੀ.ਐਸ.ਐਫ. ਦੀ 113 ਬਟਾਲੀਅਨ ਦੀ ਬੀ.ਓ.ਪੀ. ਘਣੀਆ-ਕੇ-ਬੇਟ ਦੇ ਨਜ਼ਦੀਕ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਚੌਕਸ ਜਵਾਨਾਂ ਵਲੋਂ ਤੜਕਸਾਰ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ ਵਿਚ ਪ੍ਰਵੇਸ਼ ਕੀਤੇ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਹੈ ਅਤੇ ਬੀ.ਐਸ.ਐਫ. ਵਲੋਂ ਕੰਡਿਆਲੀ ਤਾਰ ਨੇੜੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸੰਬੰਧੀ ਬੀ.ਐਸ.ਐਫ. ਵਲੋਂ ਤੁਰੰਤ ਇਸ ਦੀ ਸੂਚਨਾ ਡੇਰਾ ਬਾਬਾ ਨਾਨਕ ਪੁਲਿਸ ਥਾਣੇ ਦੀ ਪੁਲਿਸ ਚੌਕੀ ਧਰਮਕੋਟ ਰੰਧਾਵਾ ਵਿਖੇ ਦਿੱਤੀ ਗਈ, ਜਿਥੇ ਵਾਧੂ ਚਾਰਜ ਐੱਸ.ਐੱਚ.ਓ. ਕੈਲਾਸ਼ ਚੰਦਰ ਅਤੇ ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਨੰਦ ਭੱਟੀ ਵਲੋਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਚੌਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਨੰਦ ਭੱਟੀ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਕੋਲ ਇਕ ਪਾਕਿਸਤਾਨੀ ਮਾਅਰਕੇ ਵਾਲੀ ਪਾਣੀ ਦੀ ਬੋਤਲ ਮਿਲੀ ਹੈ, ਜਦਕਿ ਉਸ ਦੇ ਕੱਪੜਿਆਂ ਉਪਰ ਵੀ ਰਾਵਲਪਿੰਡੀ (ਪਾਕਿਸਤਾਨ) ਦਾ ਮਾਅਰਕਾ ਲੱਗਿਆ ਹੋਇਆ ਹੈ | ਬੀ.ਐਸ.ਐਫ. ਵਲੋਂ ਇਸ ਦੀ ਸੂਚਨਾ ਪਾਕਿਸਤਾਨੀ ਰੇਂਜਰਾਂ ਨੂੰ ਦੇ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮੰਦੇ ਭਾਅ ਤੇ ਮੌਸਮੀ ਮਾਰ ਨੇ ਆਲੂ ਉਤਪਾਦਕਾਂ ਦੀ ਵਧਾਈ ਚਿੰਤਾ ਆਲੂ 'ਤੇ ਆਈ ਲਾਗਤ ਵੀ ਪੂਰੀ ਹੁੰਦੀ ਦਿਖਾਈ ਨਹੀਂ ਦੇ ਰਹ... ਅਗਲੀ ਖ਼ਬਰ ਅਦਾਰਾ 'ਅਜੀਤ' ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਸਕੂਲ ਖਵਾਜਾ ਵਰਦੋਗ ਤੇ ਅਲੀਨੰਗਲ ਦੇ ਬੱਚਿਆਂ ਨੂੰ ਵੰਡੀਆਂ ਗ...
Ad Position 24