08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ 'ਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦਾ ਮੁੱਦਾ <br/>

Ad Position 21
No active advertisement
ਅਜੀਤ ਡੈਸਕ 30-01-2026

ਨਵੀਂ ਦਿੱਲੀ, 29 ਜਨਵਰੀ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ 'ਚ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜਿਆ ਅਹਿਮ ਮੁੱਦਾ ਚੁੱਕਿਆ¢ ਉਨ੍ਹਾਂ ਨੇ ਪੰਜਾਬ ਵਿਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਦੀ ਸਥਾਪਨਾ ਦੇ ਇੱਕ ਦਹਾਕੇ ਤੋਂ ਲਟਕੇ ਹੋਏ ਕੰਮ ਦਾ ਮੁੱਦਾ ਉਠਾਇਆ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੇਂਦਰੀ ਹਾਰਟੀਕਲਚਰ (ਬਾਗ਼ਬਾਨੀ) ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ¢ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿਚ ਸਿਫ਼ਰ ਕਾਲ ਦੌਰਾਨ ਬੋਲਦਿਆਂ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2015-16 ਦੇ ਬਜਟ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਰਵਾਇਤੀ ਖੇਤੀ 'ਚੋਂ ਬਾਹਰ ਕੱਢ ਕੇ ਬਾਗ਼ਬਾਨੀ ਵੱਲ ਵਧਾਉਣ ਲਈ ਪੰਜਾਬ 'ਚ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ ਦੀ ਸਥਾਪਨਾ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਪਿਛਲੇ 10 ਸਾਲਾਂ ਤੋਂ ਇਹ ਪ੍ਰੋਜੈਕਟ ਰੁਕਿਆ ਹੋਇਆ ਹੈ¢ ਸੰਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਵਿਚ 7 ਫ਼ੀਸਦੀ ਤੋਂ ਵੀ ਘੱਟ ਜ਼ਮੀਨ 'ਤੇ ਬਾਗ਼ਬਾਨੀ ਹੋ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਮਾਣਕ ਦੀ ਗਜ਼ਲ 'ਹਨ੍ਹੇਰੇ ਤੋਂ ਬਾਅਦ' ਹੰਸ ਰਾਜ ਹੰਸ ਸਮੇਤ ਪ੍ਰਮੁੱਖ ਸ਼ਖਸੀਅਤਾਂ ਵਲੋਂ ਰਿਲੀਜ਼ ਅਗਲੀ ਖ਼ਬਰ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਮਨਾਏਗੀ ਗੁਰੂ ਰਵਿਦਾਸ ਦਾ 650ਵਾਂ ਜਨਮ ਦਿਹਾੜਾ-ਚੀਮਾ <br/>
Ad Position 24