06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਿੱਖਿਆ ਵਿਭਾਗ ਦੇ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਸੰਬੰਧੀ ਗੈਰ-ਵਿਹਾਰਕ ਫੈਸਲੇ ਦਾ ਸਖ਼ਤ ਵਿਰੋਧ

Ad Position 21
No active advertisement
ਅਜੀਤ ਡੈਸਕ 01-02-2026
ਜੋਧਾਂ, (ਲੁਧਿਆਣਾ), 31 ਜਨਵਰੀ (ਗੁਰਵਿੰਦਰ ਸਿੰਘ ਹੈਪੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਆਪਣੇ ਲਏ ਗਏ ਫ਼ੈਸਲਿਆਂ 'ਤੇ ਅਕਸਰ ਸੁਰਖ਼ੀਆਂ ਵਿਚ ਰਹਿੰਦਾ ਹੈ¢ ਸਿੱਖਿਆ ਵਿਭਾਗ ਦੇ ਨਵੇਂ ਹੁਕਮਾਂ ਅਨੁਸਾਰ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਡਿਊਟੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਯੋਗੀ ਪ੍ਰੀਖਿਆਵਾਂ ਵਿਚ ਲਗਾਈ ਗਈ ਹੈ, ਭਾਵ ਕਿ ਦਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕ ਇਸ ਵਾਰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਲੈਣਗੇ¢ ਸਿਤਮ ਇਹ ਕਿ ਇਨ੍ਹਾਂ ਵਿਚੋਂ ਬਹੁਤ ਸਾਰੇ ਅਧਿਆਪਕਾਂ ਕੋਲ ਪ੍ਰਯੋਗੀ ਵਿਸ਼ੇ ਵਿਚ ਮਾਸਟਰ ਡਿਗਰੀ ਤੱਕ ਵੀ ਨਹੀਂ ਹੈ¢ ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੀਆਂ ਡਿਊਟੀਆਂ ਵੀ ਤਕਰੀਬਨ 50-60 ਕਿੱਲੋਮੀਟਰ ਦੀ ਦੂਰੀ 'ਤੇ ਲਗਾ ਕੇ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ¢ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਇਸ ਮੁੱਦੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਸਰਕਾਰ ਦੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਇਨ੍ਹਾਂ ਤੁਗ਼ਲਕੀ ਹੁਕਮਾਂ 'ਚ ਫ਼ੌਰੀ ਸੋਧ ਦੀ ਮੰਗ ਕੀਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਸਨਾਤਨ ਸੇਵਾ ਸਮਿਤੀ ਪੰਜਾਬ ਤੇ ਵੇਦ ਪ੍ਰਚਾਰ ਮੰਡਲ ਪੰਜਾਬ ਵਲੋਂ ਪੁਰਸਕਾਰ ਵੰਡ ਸਮਾਗਮ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ
Ad Position 24