18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ ਸਿਸੋਦੀਆ

Ad Position 21
No active advertisement
ਅਜੀਤ ਡੈਸਕ 19-02-2026
ਐੱਸ. ਏ. ਐੱਸ. ਨਗਰ, 18 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਫੋਰਟਿਸ ਹਸਪਤਾਲ ਮੁਹਾਲੀ ਵਿਖੇ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲਚਾਲ ਜਾਣਨ ਲਈ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਹਸਪਤਾਲ ਪਹੰੁਚੇ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਪਹਿਲਾਂ ਤੋਂ ਬਿਹਤਰ ਹੈ ਅਤੇ ਉਹ ਬਿਲਕੁੱਲ ਤੰਦਰੁਸਤ ਹਨ | ਇਸੇ ਦੌਰਾਨ ਮੁੱਖ ਮੰਤਰੀ ਨੂੰ ਛੁੱਟੀ ਮਿਲਣ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਡਾਕਟਰਾਂ ਨੂੰ ਨਹੀਂ ਮਿਲੇ, ਇਸ ਲਈ ਉਹ ਹਸਪਤਾਲ ਤੋਂ ਛੁੱਟੀ ਮਿਲਣ ਸੰਬੰਧੀ ਕੁਝ ਨਹੀਂ ਕਹਿ ਸਕਦੇ | ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਨੂੰ ਕੱਲ੍ਹ ਬੁੱਧਵਾਰ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਡੀ.ਜੀ.ਪੀ. ਤੇ ਮੁੱਖ ਮੰਤਰੀ ਅਸਤੀਫ਼ਾ ਦੇਣ-ਮਜੀਠੀਆ ਅਗਲੀ ਖ਼ਬਰ ਕੋਟਾ ਦੇ ਜੁੜਵਾਂ ਭਰਾਵਾਂ ਨੇ ਜੇ.ਈ.ਈ. ਮੇਨ 'ਚ ਇਕੋ ਜਿਹੇ 99.998 ਪ੍ਰਤੀਸ਼ਤ ਅੰਕ ਲਏ <br/>
Ad Position 24