14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ ਆਉਣਗੇ ਰਾਹੁਲ ਗਾਂਧੀ-28 ਨੂੰ ਬਰਨਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 20-02-2026

ਹਰਦਿਆਲ ਕੰਬੋਜ ਰੈਲੀ ਲਈ ਇੰਚਾਰਜ ਨਿਯੁਕਤ
ਰਾਜਪੁਰਾ, 19 ਫਰਵਰੀ (ਜੀ.ਪੀ. ਸਿੰਘ)-ਕਾਂਗਰਸੀ ਆਗੂ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਆਉਣ ਵਾਲੀ ਰੈਲੀ ਲਈ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਨੂੰ ਬਰਨਾਲਾ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਇਕ ਸੂਚਨਾ ਅਨੁਸਾਰ ਕੰਬੋਜ ਨੂੰ ਤੁਰੰਤ ਬਰਨਾਲਾ ਜਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਕੀਤੇ ਪੱਤਰ ਅਨੁਸਾਰ ਹਰਦਿਆਲ ਸਿੰਘ ਕੰਬੋਜ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਨਿਰਦੇਸ਼ਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹੁਕਮਾਂ 'ਤੇ ਲਗਾਇਆ ਗਿਆ ਹੈ | ਆਪਣੀ ਨਿਯੁਕਤੀ 'ਤੇ ਕੰਬੋਜ ਨੇ ਕਿਹਾ ਕਿ ਬਰਨਾਲਾ ਵਿਚ 28 ਫਰਵਰੀ ਦੀ ਰੈਲੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਬਿਗਲ ਵਜਾਏਗੀ | ਦੱਸਣਯੋਗ ਹੈ ਕਿ ਹਰਦਿਆਲ ਸਿੰਘ ਕੰਬੋਜ ਨੇ ਪਹਿਲਾਂ ਜ਼ਿਲ੍ਹਾ ਬਰਨਾਲਾ 'ਚ ਹੋਣ ਵਾਲੀਆਂ ਚੋਣਾਂ 'ਚ ਡਟ ਕੇ ਕੰਮ ਕੀਤਾ ਸੀ ਤੇ ਹਲਕਾ ਧਨੌਲਾ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਵੱਡੀ ਜਿੱਤ ਦਿਵਾਈ ਸੀ |

Ad Position 22
No active advertisement
ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਪਿੰਡ ਨੰਗਲ ਸੋਹਲ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ... ਅਗਲੀ ਖ਼ਬਰ ਅੰਮਿ੍ਤਸਰ-ਮਾਨਸੀ-ਅੰਮਿ੍ਤਸਰ ਰਿਜ਼ਰਵਡ ਵਿਸ਼ੇਸ਼ ਰੇਲਗੱਡੀ 24 ਤੋਂ ਚਲਾਈ ਜਾਵੇਗੀ
Ad Position 24