14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਮਲੇਰਕੋਟਲਾ ਸਿਵਲ ਹਸਪਤਾਲ 'ਚ ਆਈ.ਸੀ.ਯੂ. ਦੀ ਘਾਟ ਦਾ ਮਾਮਲਾ ਹਾਈ ਕੋਰਟ ਵਲੋਂ ਪੰਜਾਬ ਸਰਕਾਰ ਨੂੰ 10 ਦਿਨਾਂ ਦੀ ਆਖ਼ਰੀ ਮੁਹਲਤ <br/>

Ad Position 21
No active advertisement
ਅਜੀਤ ਡੈਸਕ 20-02-2026
ਚੰਡੀਗੜ੍ਹ, 19 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਲੇਰਕੋਟਲਾ ਜ਼ਿਲ੍ਹਾ ਹਸਪਤਾਲ 'ਚ ਆਈ.ਸੀ.ਯੂ. ਸਹੂਲਤ ਨਾ ਹੋਣ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ 10 ਦਿਨਾਂ ਦੀ ਆਖ਼ਰੀ ਮੁਹਲਤ ਦਿੰਦੇ ਹੋਏ ਸਖ਼ਤ ਚਿਤਾਵਨੀ ਦਿੱਤੀ ਹੈ | ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ 2 ਜਨਵਰੀ ਦੇ ਹੁਕਮਾਂ ਦੀ ਪਾਲਣਾ ਕਰਨ ਵਿਚ ਹੁਣ ਹੋਰ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾ ਵਲੋਂ ਦੱਸਿਆ ਗਿਆ ਕਿ ਜ਼ਮੀਨੀ ਸਥਿਤੀ ਬਹੁਤ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਮਲੇਰਕੋਟਲਾ ਸਿਵਲ ਹਸਪਤਾਲ 'ਚ ਅੱਜ ਤੱਕ ਆਈ.ਸੀ.ਯੂ. ਸਥਾਪਤ ਨਹੀਂ ਹੋ ਸਕਿਆ ਹੈ ਅਤੇ ਇਲਾਜ ਦੀ ਘਾਟ ਕਾਰਨ ਹਰ ਰੋਜ਼ ਇਕ ਮਰੀਜ਼ ਮਰ ਰਿਹਾ ਹੈ | ਚੀਫ਼ ਜਸਟਿਸ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅਦਾਲਤ ਪਹਿਲਾਂ ਹੀ ਸੂਬਾ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦੇ ਚੁੱਕੀ ਹੈ ਪਰ ਹੁਣ ਤੱਕ ਲੋੜੀਂਦਾ ਹਲਫ਼ਨਾਮਾ ਦਾਖਲ ਨਹੀਂ ਕੀਤਾ ਗਿਆ ਹੈ | ਅਦਾਲਤ ਨੇ 27 ਜਨਵਰੀ ਨੂੰ ਮਲੇਰਕੋਟਲਾ ਜ਼ਿਲ੍ਹਾ ਹਸਪਤਾਲ 'ਚ ਆਈ.ਸੀ.ਯੂ. ਦੀ ਘਾਟ ਨੂੰ ਹੈਰਾਨ ਕਰਨ ਵਾਲਾ ਦੱਸਦੇ ਹੋਏ ਸੂਬੇ ਦੇ ਸਿਹਤ ਸਕੱਤਰ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਆਈ.ਸੀ.ਯੂ. ਸਹੂਲਤ ਦੀ ਉਪਲਬਧਤਾ ਦਾ ਵੇਰਵਾ ਦੇਣ ਵਾਲਾ ਇਕ ਵਿਸਥਾਰਿਤ ਹਲਫ਼ਨਾਮਾ ਪੇਸ਼ ਕਰਨ ਲਈ ਕਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਨਾਲ ਜੰਗ ਅਜੇ ਵੀ 'ਇਕ ਸੰਭਾਵਨਾ' ਹੈ-ਪਾਕਿ ਰੱਖਿਆ ਮੰਤਰੀ ਅਗਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਪਿੰਡ ਨੰਗਲ ਸੋਹਲ ਦੇ ਸਰਕਾਰੀ ਹਾਈ ਸਕੂਲ 'ਚ ਵਿਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ...
Ad Position 24