17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 'ਖੇਡ ਪਿਟਾਰਾ' ਕਿੱਟਾਂ ਵੰਡੀਆਂ ਜਾਣਗੀਆਂ-ਬੈਂਸ <br/>

Ad Position 21
No active advertisement
ਅਜੀਤ ਡੈਸਕ 01-03-2026
ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਾਰੇ 12,856 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਖੇਡ ਪਿਟਾਰਾ' ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਸੂਬੇ ਭਰ ਦੇ ਲਗਭਗ 7.5 ਲੱਖ ਬੱਚਿਆਂ ਨੂੰ ਲਾਭ ਮਿਲੇਗਾ | ਭਗਵੰਤ ਮਾਨ ਸਰਕਾਰ ਇਸ ਪਹਿਲਕਦਮੀ ਵਿਚ ਲਗਭਗ 9.3 ਕਰੋੜ ਦਾ ਨਿਵੇਸ਼ ਕਰ ਰਹੀ ਹੈ | ਉਕਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦਾ ਅਸਲ ਪਰਿਵਰਤਨ ਮੁੱਢਲੇ ਪੜਾਅ ਤੋਂ ਸ਼ੁਰੂ ਹੁੰਦਾ ਹੈ | ਉਨ੍ਹਾਂ ਕਿਹਾ ਕਿ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਵਿਚ ਨਿਵੇਸ਼ ਕਰਕੇ ਭਗਵੰਤ ਮਾਨ ਸਰਕਾਰ ਪੰਜਾਬ ਦੇ ਭਵਿੱਖ ਵਿਚ ਇਕ ਰਣਨੀਤਕ ਲੰਬੇ ਸਮੇਂ ਦਾ ਨਿਵੇਸ਼ ਕਰ ਰਹੀ ਹੈ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ | ਬੈਂਸ ਨੇ ਦੱਸਿਆ ਕਿ ਕਿੱਟ ਵਿਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ 'ਤੇ ਸਿੱਖਣ ਸਮਗਰੀ ਸ਼ਾਮਿਲ ਹੈ, ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮਗਰੀ |

Ad Position 22
No active advertisement
ਪਿਛਲੀ ਖ਼ਬਰ ਹਮਲੇ 'ਚ ਰੱਖਿਆ ਮੰਤਰੀ ਤੇ ਫ਼ੌਜ ਮੁਖੀ ਮਾਰੇ ਗਏ <br/> ਅਗਲੀ ਖ਼ਬਰ ਮੁੰਡੀਆ ਵਲੋਂ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ <br/>
Ad Position 24