08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਹੋਲਾ ਮਹੱਲਾ ਕਾਨਫ਼ਰੰਸ ਸੰਬੰਧੀ ਕੀਤੀ ਤਿਆਰੀ <br/>

Ad Position 21
No active advertisement
ਅਜੀਤ ਡੈਸਕ 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋ ਹੋਲਾ ਮੁਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ | ਜਿਸ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਪਹੁਚੇਗੀ | ਇਸ ਕਾਨਫਰੰਸ ਵਿਚ ਪੰਥ ਤੇ ਪੰਜਾਬ ਦੇ ਭਖਦੇ ਮੁੱਦਿਆ ਤੇ ਚਰਚਾ ਹੋਵੇਗੀ | ਇਸ ਸਬੰਧੀ ਸਕੱਤਰ ਜਗਜੀਤ ਸਿੰਘ ਕੋਹਲੀ ਤੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ਕਿ 3 ਮਾਰਚ ਨੂੰ ਹੋਲਾ ਮੁਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਵਜੇ ਢੁੱਡੀਕੇ ਵਾਲਿਆਂ ਦੇ ਲੰਗਰ ਦੇ ਨਾਲ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਾਰਟੀ ਵਲੋਂ ਪੰਥਕ ਮਤੇ ਵੀ ਪਾਸ ਕੀਤੇ ਜਾਣਗੇ | ਉਨ੍ਹਾਂ ਅੱਗੇ ਕਿਹਾ ਕਿ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਰਨਲ ਚੋਣਾਂ ਕਰਵਾਉਣ ਅਤੇ ਹੋ ਰਹੇ ਘਪਲਿਆਂ ਨੂੰ ਠੱਲ੍ਹ ਪਾਉਣ ਲਈ ਸਮਾਗਮ ਉਲੀਕਿਆ ਜਾਵੇਗਾ | ਇਸ ਮੌਕੇ ਤਜਿੰਦਰ ਸਿੰਘ ਪੰਨੂ, ਹਰਬੰਸ ਸਿੰਘ ਕੰਧੋਲਾ, ਪ੍ਰੀਤਮ ਸਿੰਘ ਸੱਲੋਮਾਜਰਾ, ਸੁਰਿੰਦਰ ਸਿੰਘ ਸਰਕਲ ਪ੍ਰਧਾਨ ਭਰਪੂਰ ਸਿੰਘ ਧਾਂਦਰਾ, ਡਾ. ਹਰਜਿੰਦਰ ਸਿੰਘ, ਡਾ. ਸਤਵੰਤ ਸਿੰਘ, ਆਨੰਦਜੀਤ ਸਿੰਘ, ਜਰਨੈਲ ਸਿੰਘ ਭੱਠਲ, ਹਰਵਿੰਦਰ ਸਿੰਘ, ਸਤਨਾਮ ਸਿੰਘ ਨੰਬਰਦਾਰ, ਹਰਜਿੰਦਰ ਸਿੰਘ ਗੱਜਪੁਰ ਬੇਲਾ, ਇਕਬਾਲ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ ਬੜਵਾ, ਚਾਨਣ ਸਿੰਘ ਅਬਿਆਣਾ, ਮਲਕੀਤ ਸਿੰਘ ਛੱਜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 40ਵਾਂ ਦਿਨ ਪੰਜਾਬ ਪੁਲਿਸ ਵਲੋਂ 499 ਥਾਈਾ ਛਾਪੇਮਾਰੀ, 179 ਕਾਬੂ <br/> ਅਗਲੀ ਖ਼ਬਰ ਪਾਕਿਸਤਾਨੀ ਫ਼ੌਜ ਨੇ 415 ਤੋਂ ਵੱਧ ਤਾਲਿਬਾਨ ਮਾਰੇ-ਤਰਾਰ <br/>
Ad Position 24