08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਨਿਰਮਲ ਭੇਖ ਸੰਤ ਸਮਾਜ ਵਲੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 02-03-2026
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਨਿਰਮਲ ਭੇਖ ਸੰਤ ਸਮਾਜ ਵਲੋਂ ਪੁਰਾਤਨ ਰਵਾਇਤਾਂ ਅਨਸਾਰ 2 ਮਾਰਚ ਨੂੰ ਹੋਲਾ ਮਹੱਲਾ ਦੀ ਆਰੰਭਤਾਂ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜਾਵੇਗਾ | ਹੋਰ ਜਾਣਕਾਰੀ ਦਿੰਦਿਆਂ ਡੇਰਾ ਗੁਰਦੁਆਰਾ ਟਿੱਬਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕਰਮਜੀਤ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਆਰੰਭ ਹੋ ਕੇ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਤੋਂ ਹੋ ਕੇ ਬਸ ਸਟੈਂਡ, ਪੰਜ ਪਿਆਰਾ ਪਾਰਕ, ਸੰਤ ਬਾਬਾ ਸੰਤੋਖ ਸਿੰਘ ਪਾਲਦੀ ਵਾਲਿਆਂ ਦੇ ਅਸਥਾਨ 'ਤੇ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਅਫ਼ਗਾਨ ਹਮਲੇ 'ਚ ਲਸ਼ਕਰ-ਏ-ਤਾਇਬਾ ਅਤੇ ਆਈ. ਐੱਸ. ਕੇ. ਪੀ. ਦੇ ਸਾਂਝੇ ਟਿਕਾਣੇ ਤਬਾਹ <br/> ਅਗਲੀ ਖ਼ਬਰ ਕੋਲੇ ਦੇ ਵਧੇ ਭਾਅ ਨੇ ਭੱਠਾ ਮਾਲਕਾਂ ਤੇ ਗਾਹਕਾਂ ਦਾ ਧੂੰਆਂ ਕਢਵਾਇਆ <br/>
Ad Position 24