19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਅਨੰਦਿਤਾ ਮਿਤਰਾ ਵਲੋਂ 25 ਜੂਨ ਤੋਂ ਸ਼ੁਰੂ ਹੋ ਰਹੀ ਘਰੋ-ਘਰੀ ਗਣਨਾ ਸੰਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-06-2026

ਪੰਜਾਬ ਵਿਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ-ਅਨੰਦਿਤਾ ਮਿਤਰਾ
ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ) - ਪੰਜਾਬ ਰਾਜ ਵਿਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਅਨੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬੇ ਵਿਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਅਨਮੈਪਡ ਵੋਟਰਾਂ ਸਬੰਧੀ ਸੂਚੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਸਾਂਝੀ ਕੀਤੀ ਗਈ। ਮਿਤਰਾ ਵਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ। ਮੀਟਿੰਗ ਦੌਰਾਨ ਐਡੀਸ਼ਨਲ ਸੀ.ਈ.ਓ. ਅਮਨਦੀਪ ਗਰਗ, ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਹਰਭਜਨ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਨਛੱਤਰ ਸਿੰਘ ਗਿੱਲ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਧਾਮੀ ਦੀ ਅਗਵਾਈ ’ਚ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰੀ ਜਥਿਆਂ ਦੀ ਇਕੱਤਰਤਾ ਅਗਲੀ ਖ਼ਬਰ ਅੱਜ ਤੋਂ 28 ਤੱਕ ਬਾਜ਼ਾਰ ਬੰਦ ਰਹਿਣਗੇ, ਵਪਾਰ ਮੰਡਲ ਨੇ ਐਸ. ਐਸ. ਪੀ. ਕੋਲੋਂ ਮੰਗੀ ਵਾਧੂ ਸੁਰੱਖਿਆ
Ad Position 24