08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਤਾਜਪੋਸ਼ੀ ਦੇ ਬੋਰਡਾਂ ਨੇ ਛੇੜੀ ਸਿਆਸੀ ਚਰਚਾ

ਤਾਜਪੋਸ਼ੀ ਦੇ ਬੋਰਡਾਂ ਨੇ ਛੇੜੀ ਸਿਆਸੀ ਚਰਚਾ

Ad Position 21
No active advertisement
ਅਜੀਤ ਡੈਸਕ 04-08-2026

ਪੰਜਾਬ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਦੀਆਂ ਤਸਵੀਰਾਂ ਹੋਈਆਂ ਗਾਇਬ
ਫ਼ਿਰੋਜ਼ਪੁਰ, 3 ਅਗਸਤ (ਸੁਖਵਿੰਦਰ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਦੀ ਤਾਜਪੋਸ਼ੀ ਸਮਾਗਮ ਲਈ ਲਗਾਏ ਗਏ ਵੱਡੇ-ਵੱਡੇ ਹੋਰਡਿੰਗ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਬੋਰਡਾਂ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਸ਼ਾਮਿਲ ਕੀਤੀਆਂ ਗਈਆਂ ਹਨ, ਪਰ ਇਨ੍ਹਾਂ ਬੋਰਡਾਂ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ  ਦੀਆਂ ਤਸਵੀਰਾਂ ਨਜ਼ਰ ਨਾ ਆਉਣ ਕਾਰਨ ਸਿਆਸੀ ਹਲਕਿਆਂ ਵਿਚ ਚਰਚਾ ਛਿੜ ਗਈ ਹੈ। ਬੋਰਡ ਦੇਖਣ ਵਾਲੇ ਲੋਕ ਇਸ ਨੂੰ ਲੈ ਕੇ ਆਪੋ-ਆਪਣੇ ਅਨੁਮਾਨ ਲਗਾ ਰਹੇ ਹਨ। ਹਾਲਾਂਕਿ, ਇਹ ਸਿਰਫ਼ ਬੋਰਡਾਂ ਵਿਚ ਦਿਖਾਈ ਦੇ ਰਹੀ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਗੱਲ ਹੈ। ਤਸਵੀਰਾਂ ਨਾ ਹੋਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਇਸ ਲਈ ਇਸ ਨੂੰ ਕਿਸੇ ਸਿਆਸੀ ਮਤਭੇਦ ਜਾਂ ਹੋਰ ਕਾਰਨ ਨਾਲ ਜੋੜਨਾ ਠੀਕ ਨਹੀਂ ਹੋਵੇਗਾ। ਸਮਾਗਮ ਤੋਂ ਪਹਿਲਾਂ ਇਹ ਬੋਰਡ ਜ਼ਰੂਰ ਸਿਆਸੀ ਚਰਚਾ ਦਾ ਕੇਂਦਰ ਬਣੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ ਪੀਰ ਮੁਹੰਮਦ ਵਲੋਂ ਸ਼੍ਰੋਮਣੀ ਕਮੇਟੀ ’ਤੇ ਗੰਭੀਰ ਦੋਸ਼ ਅਗਲੀ ਖ਼ਬਰ ਵਾਲੀਬਾਲ ਦੇ ਮੁਕਾਬਲਿਆਂ ਵਿੱਚ ਪੀ.ਪੀ. ਐੱਸ. ਚੀਮਾ ਦੇ ਬੱਚਿਆਂ ਨੇ ਜਿੱਤੇ ਸੋਨ ਤਗਮੇ
Ad Position 24