ਗੱਡੀ ਨੂੰ ਰਸਤਾ ਨਾ ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ-ਦੋ ਸਕੇ ਭਰਾਵਾਂ ਦੀ ਮੌਤ
ਝਬਾਲ (ਤਰਨ ਤਾਰਨ), 4 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਟਰੈਕਟਰ ਚਾਲਕ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ।
ਟ
ਟਰੈਕਟਰ ਨੂੰ ਲੱਗੀ ਅੱਗ ਬੁਝਾਉਂਦੇ ਪੁਲਿਸ ਦੇ ਜਵਾਨ ਅਤੇ (ਹਾਸ਼ੀਏ ’ਚ) ਗੁਰਵਿੰਦਰ ਸਿੰਘ ਦੀ ਪੁਰਾਣੀ ਤਸਵੀਰ । ਤਸਵੀਰਾਂ : ਸੁਖਦੇਵ ਸਿੰਘ
05-08-2026
ਝਬਾਲ (ਤਰਨ ਤਾਰਨ), 4 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਵਿਖੇ ਗੱਡੀ ਨੂੰ ਰਸਤਾ ਨਾ ਦੇਣ ’ਤੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਟਰੈਕਟਰ ਚਾਲਕ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਨਾਲ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਨਮ ਪੁੱਤਰ ਗੁਰਵਿੰਦਰ ਸਿੰਘ ਵਾਸੀ ਅੱਡਾ ਝਬਾਲ ਗੱਡੀ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ । ਸਾਹਮਣੇ ਤੋਂ ਟਰੈਕਟਰ ਲੈ ਕੇ ਆ ਰਹੇ ਕੀਰਤ ਨਾਂਅ ਦੇ ਨੌਜਵਾਨ ਵਲੋਂ ਰਸਤਾ ਨਾ ਦੇਣ ’ਤੇ ਉਨ੍ਹਾਂ ਦਾ ਆਪਸੀ ਤਕਰਾਰ ਹੋ ਗਿਆ। ਰੌਲਾ ਰੱਪਾ ਸੁਣ ਕੇ ਜਦੋਂ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਉਥੇ ਪੁੱਜੇ ਤਾਂ ਟਰੈਕਟਰ ਚਾਲਕ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਦੋਵਾਂ ਭਰਾਵਾਂ ਦੇ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਗੁਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਰੋਹ ਵਿਚ ਆਏ ਲੋਕਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਸਨਮ ਅਤੇ ਕੀਰਤ ਦਾ ਆਪਸੀ ਤਕਰਾਰ ਹੋਇਆ ਸੀ। ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਥਾਣਾ ਝਬਾਲ ਦੇ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਘਟਨਾ ਜਇਜ਼ਾ ਲੈਣ ਉਪਰੰਤ ਟਰੈਕਟਰ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਫ਼ਰਾਰ ਹੋਏ ਟਰੈਕਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।