05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗਨੀਵ ਕੌਰ ਮਜੀਠੀਆ ਦੇ ਬਿਆਨ ਨੂੰ ਰਿਕਾਰਡ ਵਿਚੋਂ ਹਟਾਉਣ ਦੀ ਅਕਾਲੀ ਦਲ (ਬ) ਵਲੋਂ ਨਿਖੇਧੀ

ਚੰਡੀਗੜ੍ਹ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਭਾਵਨਾਵਾਂ ਅਨੁਸਾਰ ਰੱਖੇ ਗਏ ਵਿਚਾਰਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿਚੋਂ ਹਟਾਉਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਅਰਸ਼ਦੀਪ ਸਿੰਘ ਕਲੇਰ। ਅਜੀਤ ਤਸਵੀਰ 06-08-2026
ਚੰਡੀਗੜ੍ਹ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਭਾਵਨਾਵਾਂ ਅਨੁਸਾਰ ਰੱਖੇ ਗਏ ਵਿਚਾਰਾਂ ਨੂੰ ਵਿਧਾਨ ਸਭਾ ਦੀ ਕਾਰਵਾਈ ਵਿਚੋਂ ਹਟਾਉਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਾਮਲੇ ਦਾ ਸਖ਼ਤ ਨੋਟਿਸ ਲੈ ਕੇ ਬਣਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ।ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਗਨੀਵ ਕੌਰ ਮਜੀਠੀਆ ਨੇ ਸਿਰਫ਼ ਇਹ ਸਵਾਲ ਉਠਾਇਆ ਸੀ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਹਾਜ਼ਰੀ ਵਿਚ ਕੀਤੇ ਵਾਅਦੇ ਦੇ ਬਾਵਜੂਦ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਕਰਨ ਤੋਂ ਪਿੱਛੇ ਕਿਉਂ ਹਟੇ। ਇਸ ਦੇ ਨਾਲ ਹੀ ਉਨ੍ਹਾਂ ਸਪੀਕਰ ਨੂੰ ਇਹ ਵੀ ਪੁੱਛਿਆ ਸੀ ਕਿ ਉਹ ‘ਸੰਗਤ’ ਸ਼ਬਦ ਦੇ ਅਰਥਾਂ ਨੂੰ ਤੋੜ-ਮਰੋੜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਅਣਦੇਖੀ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਹਾਰ ਨਾ ਸਿਰਫ਼ ਲੋਕਤੰਤਰਿਕ ਪਰੰਪਰਾਵਾਂ ਦੇ ਉਲਟ ਹੈ, ਸਗੋਂ ਸਿੱਖ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਈਥਾਨੌਲ ਸਨਅਤ ਭਵਿੱਖ ਦੀ ਖੇਤੀ ਲਈ ਬਣ ਸਕਦੀ ਹੈ ਇਕ ਸੁਨਹਿਰੀ ਯੁੱਗ ਦੀ ਸ਼ੁਰੂਆਤ ਅਗਲੀ ਖ਼ਬਰ ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ
Ad Position 24
No active advertisement