06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਭਰ ਵਿਚ 510 ‘ਗਰਾਊਂਡ ਵਾਟਰ ਰੀਚਾਰਜ’ ਸਕੀਮਾਂ ਲਾਗੂ ਕੀਤੀਆਂ-ਚੀਮਾ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਸੂਬੇ ’ਚ ਜਲ ਸੰਕਟ ਬਾਰੇ ਸ਼ੰਕਿਆਂ ਉਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 07-08-2026
ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)-ਸੂਬੇ ’ਚ ਜਲ ਸੰਕਟ ਬਾਰੇ ਸ਼ੰਕਿਆਂ ਉਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ’ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ਲਿਆਂਦੇ ਮਤੇ ਦੇ ਸਮਰਥਨ ਵਿਚ ਪੰਜਾਬ ਵਿਧਾਨ ਸਭਾ ਵਿਚ ਵੀ ਆਪਣੇ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 16,000 ਕਿਲੋਮੀਟਰ ਖਾਲਿਆਂ ਦੇ ਨਿਰਮਾਣ ਤੇ ਪੁਨਰ ਸੁਰਜੀਤੀ ਰਾਹੀਂ ਅਤੇ ਨਹਿਰਾਂ ਵਿਚ ਲਗਭਗ 39,049 ਕਿਊਸਿਕ ਪਾਣੀ ਛੱਡ ਕੇ, ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਟੇਲਾਂ ’ਤੇ ਪੈਂਦੇ ਹਰ ਖੇਤ ਤੱਕ ਪਹੁੰਚੇ।ਚੀਮਾ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਮੀਂਹ ਦਾ ਪਾਣੀ ਵਿਅਰਥ ਵਹਿਣ ਦੀ ਬਜਾਏ ਧਰਤੀ ਅੰਦਰ ਚੰਗੀ ਤਰ੍ਹਾਂ ਸਮਾਏ, ਸੂਬਾ ਸਰਕਾਰ ਨੇ ਕਈ ਗਰਾਊਂਡਵਾਟਰ ਰੀਚਾਰਜ ਸਕੀਮਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਵੀ ਦਿੱਤੀ ਹੈ। ਕੁੱਲ 510 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ 192 ਛੱਪੜ-ਆਧਾਰਿਤ ਰੀਚਾਰਜ ਸਕੀਮਾਂ ਅਤੇ 246 ਨਹਿਰ-ਆਧਾਰਿਤ ਰੀਚਾਰਜ ਸਕੀਮਾਂ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਸੀ . ਜੇ . ਪੀ . ਵਲੋਂ ਰਾਸ਼ਟਰੀ ਕਾਰਜਕਾਰੀ ਕਮੇਟੀ ਦਾ ਗਠਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਹੱਥਾਂ ਨਾਲ ਬੁਣੇ ਉਤਪਾਦ ਖਰੀਦਣ ਅਤੇ ਵੀਡੀਓ ਸਾਂਝੇ ਕਰਨ ਦੀ ਅਪੀਲ
Ad Position 24
No active advertisement