08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

‘ਚਿੱਟੇ’ ਦੀ ਭੇਟ ਚੜਿਆ ਪਿੰਡ ਜਗਾ ਰਾਮ ਤੀਰਥ ਦਾ ਨੌਜਵਾਨ

ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)-ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿਚ ਇਕ ਨੌਜਵਾਨ ਦੀ ‘ਚਿੱਟੇ’ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਤਾਏ ਦੇ ਲੜਕੇ ਬਿੱਕਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ (28) ਪਿਛਲੇ ਸਮੇਂ ਤੋਂ ਨਸ਼ਾ ਕਰਦਾ ਸੀ ਤੇ ਨਸ਼ਾ ਛੁਡਾਉਣ ਲਈ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਉਣ ਤੋਂ ਬਾਅਦ ਉਹ ਠੀਕ ਹੋ ਗਿਆ ਸੀ ਪਰ ਪਿੰਡ ਦੇ ਹੀ ਕੁਝ ਲੋਕ ਉਸ ਦੇ ਘਰ ਤੱਕ ‘ਚਿੱਟੇ’ ਦੀ ਸਪਲਾਈ ਕਰਦੇ ਰਹੇ, ਜਿਸ ਕਾਰਨ ਉਹ ਮੁੜ ਨਸ਼ੇ ਦੀ ਲਪੇਟ ਵਿਚ ਆ ਗਿਆ ਤੇ ਆਖਿਰ ‘ਚਿੱਟੇ’ ਦੀ ਓਵਰਡੋਜ਼ ਦੀ ਭੇਟ ਚੜ ਗਿਆ।

Ad Position 21
No active advertisement
ਅਜੀਤ ਡੈਸਕ 08-08-2026
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ)-ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿਚ ਇਕ ਨੌਜਵਾਨ ਦੀ ‘ਚਿੱਟੇ’ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੇ ਤਾਏ ਦੇ ਲੜਕੇ ਬਿੱਕਰ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ (28) ਪਿਛਲੇ ਸਮੇਂ ਤੋਂ ਨਸ਼ਾ ਕਰਦਾ ਸੀ ਤੇ ਨਸ਼ਾ ਛੁਡਾਉਣ ਲਈ ਉਸ ਨੂੰ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਉਣ ਤੋਂ ਬਾਅਦ ਉਹ ਠੀਕ ਹੋ ਗਿਆ ਸੀ ਪਰ ਪਿੰਡ ਦੇ ਹੀ ਕੁਝ ਲੋਕ ਉਸ ਦੇ ਘਰ ਤੱਕ ‘ਚਿੱਟੇ’ ਦੀ ਸਪਲਾਈ ਕਰਦੇ ਰਹੇ, ਜਿਸ ਕਾਰਨ ਉਹ ਮੁੜ ਨਸ਼ੇ ਦੀ ਲਪੇਟ ਵਿਚ ਆ ਗਿਆ ਤੇ ਆਖਿਰ ‘ਚਿੱਟੇ’ ਦੀ ਓਵਰਡੋਜ਼ ਦੀ ਭੇਟ ਚੜ ਗਿਆ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਉੱਧਰ ਪਿੰਡ ਦੇ ਸਮਾਜ ਸੇਵੀ ਆਗੂ ਬਿੱਟੂ ਸੰਧੂ ਨੇ ਗੱਲਬਾਤ ਦੌਰਾਨ ਕਥਿਤ ਦੋਸ਼ ਲਗਾਏ ਕਿ ਜਦੋਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ ਤੇ ਜੇਕਰ ਪਿੰਡ ਵਾਸੀ ਖ਼ੁਦ ਨਸ਼ਾ ਰੋਕਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਝੂਠੇ ਮਾਮਲਿਆਂ ਵਿਚ ਫਸਾਉਣ ਜਾਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਨਸ਼ਾ ਤਸਕਰਾਂ ਵਲੋਂ ਦਿੱਤੀਆਂ ਜਾਂਦੀਆਂ ਹਨ। ਥਾਣਾ ਮੁਖੀ ਅਮਰੀਕ ਸਿੰਘ ਨੇ ਉਕਤ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ ਹੈ।ਜ਼ਿਕਰਯੋਗ ਹੈ ਕਿ ਉਕਤ ਪਿੰਡ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਦਾ ਪਿੰਡ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਸਿਮਰਨ ਸਿੰਘ ਮੰਡ ਦੀ ਸਿੱਖ ਨੌਜਵਾਨਾਂ ਵਲੋਂ ਕੁੱਟਮਾਰ ਅਗਲੀ ਖ਼ਬਰ ਮਾਨ ਸਰਕਾਰ ਦੇ ਰਾਜ ਵਿਚ ਹਰ ਵਰਗ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ-ਦਰਸ਼ਨ ਸਿੰਘ ਢਿੱਲੋਂ
Ad Position 24