07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਾਨੂੰਨ ਦੀ ਪੜ੍ਹਾਈ ਕਰ ਰਹੇ ਨੌਜਵਾਨ ਦੀ ‘ਚਿੱਟੇ’ ਕਾਰਨ ਮੌਤ

ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਅਮਨਪ੍ਰੀਤ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਐਲ.

Ad Position 21
No active advertisement
ਅਜੀਤ ਡੈਸਕ 08-08-2026
ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਤਾਮਕੋਟ ਦੇ ਨੌਜਵਾਨ ਅਮਨਪ੍ਰੀਤ ਸਿੰਘ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਐਲ.ਐਲ.ਬੀ. ਕਰ ਰਿਹਾ ਸੀ। ਬੀਤੇ ਕੱਲ੍ਹ ਉਹ ਪੇਪਰ ਦੇਣ ਗਿਆ ਸੀ ਅਤੇ ਕਾਲਜ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਹ ਮੌਤ ਦੇ ਮੂੰਹ ਜਾ ਪਿਆ। ਮ੍ਰਿਤਕ ਦਾ ਅੱਜ ਪਿੰਡ ਵਿਖੇ ਸੇਜਲ ਅੱਖਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਆਗੂ ਹੈਪੀ ਸਿੰਘ ਮਾਨ ਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਕ ਪਾਸੇ ਰਾਜ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨਿੱਤ-ਰੋਜ ਵਾਂਗ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਕਾਬਲੇ-ਗ਼ੌਰ ਰਹੇ ਕਿ ਮ੍ਰਿਤਕ ਦਾ ਪਿਤਾ ਕੁਲਦੀਪ ਸਿੰਘ ਪੰਜਾਬ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਅਤੇ ਮਾਤਾ ਦਲਜੀਤ ਕੌਰ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਆਗੂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ, ਪੁਲਿਸ ਤੇ ਨਸ਼ਾ ਮਾਫ਼ੀਆ ਦੇ ਗੱਠਜੋੜ ਕਰਕੇ ਰਾਜ ’ਚ ਨਸ਼ੇ ਦਾ ਬੋਲਬਾਲਾ ਵਧੀਆ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਬਾਣੀ ਪ੍ਰਸਾਰਨ ਮਾਮਲੇ ’ਚ ਸ਼੍ਰੋਮਣੀ ਕਮੇਟੀ ਪੰਥ ਨੂੰ ਗੁੰਮਰਾਹ ਕਰ ਰਹੀ-ਢੀਂਡਸਾ
Ad Position 24