07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਚੰਡੀਗੜ੍ਹ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੂਬਾਈ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ

ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਸਥਾਨਕ ਸੈਕਟਰ-39 ਦੀ ਦਾਣਾ ਮੰਡੀ ਵਿਖੇ ਅੱਜ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੂਬੇ ਭਰ ਵਿਚੋਂ ਇਕੱਠੇ ਹੋ ਕੇ ਰੈਲੀ ਵਾਲੇ ਮੈਦਾਨ ਵਿਚ ਸਰਕਾਰ ਵਿਰੁੱਧ ਰੋਸ ਪ੍ਰਗਟਾੳਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਦੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਸ਼ੂਰੂ ਕੀਤਾ ਤਾਂ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੈਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਮੁਲਾਜ਼ਮ ਤੇ ਪੈਨਸ਼ਨਰ ਬੈਰੀਕੈਡ ਤੋਂ ਅੱਗੇ ਜਾਣ ਲਈ ਵਧੇ ਤਾਂ ਪੁਲਿਸ ਵਲੋਂ ਵਾਟਰ ਕੈਨਨ ਦੀ ਵਰਤੋਂ ਕਰਦਿਆ ਉਨ੍ਹਾਂ ਨੂੰ ਰੋਕਿਆ ਗਿਆ।

Ad Position 21
No active advertisement
ਚੰਡੀਗੜ੍ਹ ’ਚ ਵਿਸ਼ਾਲ ਸੂਬਾਈ ਰੈਲੀ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਠਾਠਾਂ ਮਾਰਦਾ ਇਕੱਠ। ਤਸਵੀਰ : ਗੁਰਿੰਦਰ ਸਿੰਘ 08-08-2026
ਚੰਡੀਗੜ੍ਹ, 7 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਸਥਾਨਕ ਸੈਕਟਰ-39 ਦੀ ਦਾਣਾ ਮੰਡੀ ਵਿਖੇ ਅੱਜ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੂਬੇ ਭਰ ਵਿਚੋਂ ਇਕੱਠੇ ਹੋ ਕੇ ਰੈਲੀ ਵਾਲੇ ਮੈਦਾਨ ਵਿਚ ਸਰਕਾਰ ਵਿਰੁੱਧ ਰੋਸ ਪ੍ਰਗਟਾੳਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜਦੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਸ਼ੂਰੂ ਕੀਤਾ ਤਾਂ ਰੈਲੀ ਵਾਲੀ ਥਾਂ ਤੋਂ ਥੋੜ੍ਹੀ ਦੂਰ ਚੰਡੀਗੜ੍ਹ ਪੁਲਿਸ ਵਲੋਂ ਬੈਰੀਕੈਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਮੁਲਾਜ਼ਮ ਤੇ ਪੈਨਸ਼ਨਰ ਬੈਰੀਕੈਡ ਤੋਂ ਅੱਗੇ ਜਾਣ ਲਈ ਵਧੇ ਤਾਂ ਪੁਲਿਸ ਵਲੋਂ ਵਾਟਰ ਕੈਨਨ ਦੀ ਵਰਤੋਂ ਕਰਦਿਆ ਉਨ੍ਹਾਂ ਨੂੰ ਰੋਕਿਆ ਗਿਆ।ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ 27 ਅਗਸਤ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮਹਾਬੰਦ ਕਰਨਗੇ, ਜਿਸ ਵਿਚ ਤਹਿਸੀਲ ਦਫ਼ਤਰਾਂ ਤੋਂ ਲੈ ਕੇ ਸਕੱਤਰੇਤ ਤੱਕ ਸਰਕਾਰੀ ਦਫ਼ਤਰ ਬੰਦ ਕੀਤੇ ਜਾਣਗੇ। ਇਸੇ ਦੌਰਾਨ ਮੁਲ਼ਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵੱਡੇ ਇਕੱਠ ਦੀ ਰੌਸ਼ਨੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਮੰਗਾਂ ਸੰਬੰਧੀ 27 ਅਗਸਤ ਨੂੰ ਮੀਟਿੰਗ ਲਈ ਸੱਦਿਆ ਹੈ।ਮੁਲਾਜ਼ਮ ਆਗੂ ਸੁਖਚੈਨ ਸਿਘ ਖਹਿਰਾ ਨੇ ਸਾਫ ਕਿਹਾ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਵਰਗ ਕੇਵਲ ਉਸ ਪਾਰਟੀ ਨੂੰ ਹੀ ਵੋਟਾਂ ਪਾਵੇਗਾ, ਜਿਸ ਪਾਰਟੀ ਕੋਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾ ਪੂਰੀਆ ਕਰਨ ਦਾ ਮੁਕੰਮਲ ‘ਬਲੂ-ਪਰਿੰਟ’ ਹੋਵੇਗਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਗੁਰਨਾਮ ਸਿੰਘ ਵਿਰਕ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾਂ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ ਅਤੇ ਰਘਵੀਰ ਸਿੰਘ ਬਡਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ 18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਕੀਤੇ ਜਾਣ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਗੁੱਸੇ ਦੀ ਭਾਰੀ ਲਹਿਰ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦਾ ਵਿੱਤ ਮੰਤਰੀ ਉਨ੍ਹਾਂ ਦੀਆਂ ਸਮੁੱਚੀਆਂ ਮੰਗਾਂ ਤੇ ਗੱਲਬਾਤ ਕਰਨ ਦੀ ਬਜਾਏ ਕੇਵਲ ਤਨਖਾਹ ਸਕੇਲਾਂ ਸੰਬੰਧੀ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਿਹਾ ਹੈ।ਇਸ ਮੌਕੇ ਹਰਜਿੰਦਰਪਾਲ ਸਿੰਘ ਪੰਨੂ, ਸ਼ੁਸ਼ੀਲ ਕੁਮਾਰ ਫ਼ੌਜੀ, ਦਿਗਵਿਜੇ ਪਾਲ ਸ਼ਰਮਾ, ਐੱਨ.ਕੇ. ਸੈਣੀ, ਦਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ, ਅਮਿਤ ਕਟੋਚ, ਤੇਜਿੰਦਰ ਸਿੰਘ, ਪਰਗਟਜੀਤ ਸਿੰਘ ਕਿਸ਼ਨਪੁਰਾ, ਸੁਖਵਿੰਦਰ ਸਿੰਘ ਚਾਹਲ, ਰਾਧੇ ਸ਼ਿਆਮ, ਜਸਵੀਰ ਤਲਵਾੜਾ, ਸੁਰਜੀਤ ਸਿੰਘ ਗਗੜਾ, ਜਗਦੀਸ਼ ਚਾਹਲ, ਦਿਗਵਿਜੇ ਪਾਲ ਸ਼ਰਮਾ ਅਤੇ ਅਵਤਾਰ ਕੈਂਥ ਤੋਂ ਇਲਾਵਾ ਤਾਲਮੇਲ ਕਮੇਟੀ ਦੇ ਆਗੂਆਂ ਬੋਬਿੰਦਰ ਸਿੰਘ, ਕਰਮਜੀਤ ਬੀਹਲਾ, ਸ਼ੈਲਿੰਦਰ ਕੰਬੋਜ, ਕੁਲਵੰਤ ਸਿੰਘ, ਬਲਰਾਜ ਸਿੰ ਘ ਔਜਲਾ, ਸਾਹਿਲ ਸ਼ਰਮਾ, ਲਖਵਿੰਦਰ ਸਿੰਘ, ਬਲਵੀਰ ਸਿੰਘ ਗਰਚਾ, ਗੁਰਜੀਤ ਗੋਪਾਲਪੁਰੀ, ਸ਼ਾਮ ਲਾਲ ਸ਼ਰਮਾ, ਹਰਵੰਤ ਸਿੰਘ ਮਾਂਗਟ, ਨਿਰਮਲਜੀਤ ਸਿੰਘ ਬਾਜਵਾ ਆਦਿ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਪੰਜਾਬ ਸਰਕਾਰ ਨੂੰ ਇਸ ਦੀ ਸਿਆਸੀ ਕੀਮਤ ਚੁਕਾਉਣੀ ਪਵੇਗੀ। ਇਸ ਮੌਕੇ, ਜਗਦੀਸ਼ ਠਾਕਰ, ਤੇਜਿੰਦਰ ਸਿੰਘ ਨੰਗਲ, ਗੁਰਪ੍ਰੀਤ ਸਿੰਘ ਖਟੜਾ, ਖੁਸ਼ਕਰਨ ਜੀਤ ਸਿੰਘ, ਲਖਵੀਰ ਸਿੰਘ ਗਰੇਵਾਲ, ਹਰਵਿੰਦਰ ਸਿੰਘ ਬਿਲਗਾ, ਰਾਜ ਕੁਮਾਰ, ਐਨ.ਕੇ. ਸੈਣੀ, ਇੰਜੀ. ਕੁਮਾਰ ਗੌਰਵ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਰੰਧਾਵਾ, ਮਨਜੀਤ ਸਿੰਘ ਰੰਧਾਵਾ ਤੋਂ ਬਲਰਾਜ ਸਿੰਘ, ਸਾਹਿਲ ਸ਼ਰਮਾ, ਕੁਲਵੰਤ ਸਿੰਘ, ਅਲਕਾ ਚੋਪੜਾ, ਸੁਖਜੀਤ ਕੌਰ, ਮੀਨੂ ਸ਼ਰਮਾ, ਸਿਕੰਦਰ ਸਿੰਘ, ਰੇਸ਼ਮ ਸਿੰਘ ਗਿੱਲ, ਨਿਰਭੇ ਸਿੰਘ ਮਾਲੋਵਾਲ, ਲਖਵਿੰਦਰ ਸਿੰਘ, ਗੁਰਜੀਤ ਸਿੰਘ ਗੋਪਾਲਪੁਰੀ, ਗੁਰਮੀਤ ਸਿੰਘ ਵਾਲੀਆ, ਖੁਸਪਿੰਦਰ ਕਪਿਲਾ, ਬਚਿੱਤਰ ਸਿੰਘ, ਨਿਰਮਲ ਸੈਣੀ, ਕਲਮਜੀਤ ਕੌਰ, ਮਨਦੀਪ ਸਿੰਘ ਸਿਧੂ, ਜਸਕਰਨ ਸਿੰਘ, ਹਰਵੰਤ ਸਿੰਘ ਮਾਂਗਟ, ਦਵਿੰਦਰ ਸਿੰਘ ਬੈਨੀਪਾਲ, ਗੁਲਾਬ ਸਿੰਘ ਬਰਨਾਲਾ, ਮਨਜੀਤ ਕੌਰ, ਚਰਨਕਮਲ, ਬਲਦੇਵ ਸਿੰਘ ਵਾਲੀਆ, ਹਰਮੀਤ ਸਿੰਘ ਕਿਗਰਾ, ਜਸਕਰਨ ਸਿੰਘ ਗਹਿਰੀ ਬੁੱਟਰ, ਗੁਰਸ਼ਰਨਜੀਤ ਸਿੰਘ ਹੁੰਦਲ, ਪੰਜਾਬ ਸਟੇਟ ਮਨਿਸਟੀਰੀਅਲ ਪੈਨਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਦਲਬੀਰ ਸਿੰਘ ਬਾਜਵਾ,ਜਰਨਲ ਸਕੱਤਰ ਹਰਪਾਲ ਸਿੰਘ ਸਾਰਚੂਰ, ਕਾਰਜਕਾਰੀ ਪ੍ਰਧਾਨ ਨਿਰਮਲ ਸਿੰਘ ਆਨੰਦ, ਸੋਮ ਨਾਥ ਰੋਲੀਆ ਆਦਿ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹੈਰੋਇਨ ਦੇ ਇਕ ਹੋਰ ‘ਮਾਡਿਊਲ’ ਦੇ 5 ਤਸਕਰ ਕਾਬੂ 21 ਕਿੱਲੋ ਤੋਂ ਵਧ ਹੈਰੋਇਨ, ‘ਆਈਸ’ ਤੇ ਪਿਸਤੌਲ ਬਰਾਮ... ਅਗਲੀ ਖ਼ਬਰ ਜਗਮੀਤ ਸਿੰਘ ਬਰਾੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ
Ad Position 24