ਪੰਜਾਬ ਸਰਕਾਰ ਦਾ ਤਾਨਾਸ਼ਾਹੀ ਚਿਹਰਾ ਬੇਨਕਾਬ ਹੋਇਆ-ਰੰਧਾਵਾ
ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੇ ੱਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਛੱਡ ਕੇ ਉਨ੍ਹਾਂ ਦੇ ਸ਼ਾਂਤਮਈ ਧਰਨੇ ਨੂੰ ਜ਼ਬਰਦਸਤੀ ਦਬਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ (ਡੀ.
ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੇ ੱਮੁਲਾਜ਼ਮਾਂ ’ਤੇ ਪਾਣੀ ਦੀਆਂ ਬੁਛਾੜਾਂ ਛੱਡ ਕੇ ਉਨ੍ਹਾਂ ਦੇ ਸ਼ਾਂਤਮਈ ਧਰਨੇ ਨੂੰ ਜ਼ਬਰਦਸਤੀ ਦਬਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨ ਦੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ। ਵਧਦੀ ਮਹਿੰਗਾਈ ਦੇ ਇਸ ਦੌਰ ਵਿਚ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਬਜਾਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰਨਾ ਸਰਕਾਰ ਦੀ ਅਸੰਵੇਦਨਸ਼ੀਲਤਾ ਅਤੇ ਤਾਨਾਸ਼ਾਹੀ ਸੋਚ ਨੂੰ ਬੇਨਕਾਬ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੋਕਤੰਤਰ ਦਾ ਸਤਿਕਾਰ ਕਰਨ ਦੀ ਬਜਾਏ ਦਮਨ ਦਾ ਰਾਹ ਅਪਣਾਇਆ ਹੈ।