ਵੜਿੰਗ ਵਲੋਂ ਪੁਲਿਸ ਦੀ ਧੱਕੇਸ਼ਾਹੀ ਦੀ ਨਿੰਦਾ
ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕੀਤੀ, ਜੋ ਆਪਣਾ ਬਕਾਇਆ ਮਹਿੰਗਾਈ ਭੱਤਾ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧ ਕਰ ਰਹੇ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡੀ.
ਚੰਡੀਗੜ੍ਹ, 7 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੂਬਾ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਨਿੰਦਾ ਕੀਤੀ, ਜੋ ਆਪਣਾ ਬਕਾਇਆ ਮਹਿੰਗਾਈ ਭੱਤਾ ਲੈਣ ਦੀ ਮੰਗ ਕਰ ਰਹੇ ਹਨ।ਵਿਰੋਧ ਕਰ ਰਹੇ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਡੀ.ਏ. ਕਰਮਚਾਰੀਆਂ ਦਾ ਹੱਕ ਹੈ। ਉਨ੍ਹਾਂ ਨੂੰ ਇਹ ਮਿਲਣਾ ਹੀ ਚਾਹੀਦਾ ਹੈ ਅਤੇ ‘ਆਪ’ ਸਰਕਾਰ ਇਸ ਦਾ ਭੁਗਤਾਨ ਕਰਨ ਲਈ ਜ਼ਿੰਮੇਵਾਰ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਕਰਮਚਾਰੀਆਂ ਨਾਲ ਵਾਅਦਾ ਤੋੜਿਆ ਹੈ, ਸਗੋਂ ਉਨ੍ਹਾਂ ਦੀਆਂ ਮੰਗਾਂ ਲਈ ਉਨ੍ਹਾਂ ‘ਤੇ ਪੁਲਿਸ ਦੀ ਤਾਕਤ ਵੀ ਵਰਤੀ ਹੈ।