ਸ਼ਾਹਬਾਜ਼ ਸ਼ਰੀਫ਼ ਦੀ ਉਲਟੀ ਗਿਣਤੀ ਸ਼ੁਰੂ-ਬਿਲਾਵਲ ਭੁੱਟੋ
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ‘ਚ ਸਭ ਤੋਂ ਵੱਡੀ ਭਾਈਵਾਲ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ.
ਅੰਮ੍ਰਿਤਸਰ, 8 ਅਗਸਤ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ‘ਚ ਸਭ ਤੋਂ ਵੱਡੀ ਭਾਈਵਾਲ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਮਕਬੂਜ਼ਾ ਕਸ਼ਮੀਰ ਦੇ ਬਾਗ ਜ਼ਿਲ੍ਹੇ ‘ਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਇਸਲਾਮਾਬਾਦ ‘ਚ ਪੀ. ਐੱਮ. ਐੱਲ.-ਐੱਨ. (ਪਾਕਿਸਤਾਨ ਮੁਸਲਿਮ ਲੀਗ-ਨਵਾਜ਼) ਦੀ ਸਰਕਾਰ ਖ਼ਤਰੇ ‘ਚ ਹੈ। ਬਿਲਾਵਲ ਨੇ ਦੁਹਰਾਇਆ ਕਿ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਲਈ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਇਹ ਗਿਣਤੀ ਉਨ੍ਹਾਂ ਦੇ ਆਪਣੇ ਲੋਕਾਂ ਦੁਆਰਾ ਸ਼ੁਰੂ ਕੀਤੀ ਗਈ ਹੈ। ਸ਼ਰੀਫ਼ ਪਰਿਵਾਰ ਦੇ ਅੰਦਰ ਤੇਜ਼ ਹੁੰਦੀ ਫੁੱਟ ਦਾ ਹਵਾਲਾ ਦਿੰਦੇ ਹੋਏ ਬਿਲਾਵਲ ਭੁੱਟੋ ਨੇ ਕਿਹਾ ਕਿ ਅਸਲੀ ਲੜਾਈ ਇਸਲਾਮਾਬਾਦ ਅਤੇ ਲਾਹੌਰ ਵਿਚਕਾਰ ਹੈ। ਇਹ ਪਰਿਵਾਰ ਦੀ ਆਪਣੀ ਸਮੱਸਿਆ ਹੈ। ਅਸਾਮ ਵਿਚ ਹੜ੍ਹਾਂ ਨਾਲ ਮੌਤਾਂ ਦੀ ਗਿਣਤੀ 98 ਹੋਈ ਗੁਹਾਟੀ, 8 ਅਗਸਤ (ਪੀ. ਟੀ. ਆਈ.)-ਅਸਾਮ ਵਿੱਚ ਹੜ੍ਹਾਂ ਨੇ 1.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਕੀਤੇ ਹਨ ਅਤੇ ਹੁਣ ਤੱਕ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 98 ਹੋ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿੰਆਂ ਦੱਸਿਆ ਕਿ 13 ਜ਼ਿਲ੍ਹੇ ਪ੍ਰਭਾਵਿਤ ਹਨ। ਸਰਕਾਰ ਐਤਵਾਰ ਤੋਂ ਹੜ੍ਹਾਂ ਦੇ ਨੁਕਸਾਨ ਦਾ ਮੁਲਾਂਕਣ ਸ਼ੁਰੂ ਕਰੇਗੀ ਤਾਂ ਜੋ ਰਾਜ ਦੇ ਪੂਰਬੀ ਹਿੱਸੇ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਚਾਰ ਜ਼ਿਲ੍ਹਿਆਂ ਵਿੱਚ ਸਥਾਈ ਪੁਨਰਵਾਸ ਲਈ ਫੰਡ ਜਾਰੀ ਕਰਨ ਵਿੱਚ ਤੇਜ਼ੀ ਲਿਆਂਦੀ ਜਾ ਸਕੇ।