ਪੰਜਾਬ ਭਾਜਪਾ ਦਾ ਡਿਜ਼ੀਟਲ ਵਿਸਥਾਰ, ਅਧਿਕਾਰਤ ਵਟਸਐਪ ਚੈਨਲ ਲਾਂਚ
ਲੋਕਾਂ ਤੱਕ ਸਿੱਧੀ ਪਹੁੰਚੇਗੀ ਪਾਰਟੀ ਦੀ ਹਰ ਸਰਗਰਮੀ ਦੀ ਜਾਣਕਾਰੀ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 9 ਅਗਸਤ (ਸੰਦੀਪ ਕੁਮਾਰ ਮਾਹਨਾ)-ਆਉਣ ਵਾਲੇ ਸਮੇਂ ਵਿਚ ਡਿਜੀਟਲ ਮਾਧਿਅਮ ਰਾਹੀਂ ਜਨ ਸੰਪਰਕ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਰਣਨੀਤੀ ਤਹਿਤ ਪੰਜਾਬ ਭਾਜਪਾ ਵਲੋਂ ਆਪਣਾ ਅਧਿਕਾਰਤ ਵਾਟਸਐਪ ਚੈਨਲ ਲਾਂਚ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਸਮਾਗਮ ਦੌਰਾਨ ਇਸ ਚੈਨਲ ਦੀ ਸ਼ੁਰੂਆਤ ਕੀਤੀ।
ਚੰਡੀਗੜ੍ਹ, 9 ਅਗਸਤ (ਸੰਦੀਪ ਕੁਮਾਰ ਮਾਹਨਾ)-ਆਉਣ ਵਾਲੇ ਸਮੇਂ ਵਿਚ ਡਿਜੀਟਲ ਮਾਧਿਅਮ ਰਾਹੀਂ ਜਨ ਸੰਪਰਕ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਰਣਨੀਤੀ ਤਹਿਤ ਪੰਜਾਬ ਭਾਜਪਾ ਵਲੋਂ ਆਪਣਾ ਅਧਿਕਾਰਤ ਵਾਟਸਐਪ ਚੈਨਲ ਲਾਂਚ ਕੀਤਾ ਗਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਸਮਾਗਮ ਦੌਰਾਨ ਇਸ ਚੈਨਲ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਨਰਿੰਦਰ ਰੈਣਾ, ਸੂਬਾ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸਲੂ ਅਤੇ ਸੋਸ਼ਲ ਮੀਡੀਆ ਕਨਵੀਨਰ ਅਜੇ ਅਰੋੜਾ ਵੀ ਮੌਜੂਦ ਸਨ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿਚ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਤੇਜ਼ੀ ਨਾਲ ਪਹੁੰਚਾਉਣ ਲਈ ਸੋਸ਼ਲ ਮੀਡੀਆ ਇਕ ਮਹੱਤਵਪੂਰਨ ਮਾਧਿਅਮ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਅਧਿਕਾਰਤ ਵਟਸਐਪ ਚੈਨਲ ਰਾਹੀਂ ਪਾਰਟੀ ਨਾਲ ਸੰਬੰਧਿਤ ਜਾਣਕਾਰੀ ਸਿੱਧੀ ਲੋਕਾਂ ਦੇ ਮੋਬਾਈਲ ਫੋਨਾਂ ਤੱਕ ਪਹੁੰਚੇਗੀ ਅਤੇ ਲੋਕ ਪਾਰਟੀ ਦੀਆਂ ਗਤੀਵਿਧੀਆਂ ਨਾਲ ਹੋਰ ਨੇੜਿਓਂ ਜੁੜ ਸਕਣਗੇ। ਵਟਸਐਪ ਚੈਨਲ ਰਾਹੀਂ ਪਾਰਟੀ ਦੀਆਂ ਰੋਜ਼ਾਨਾ ਸੰਗਠਨਾਤਮਕ ਗਤੀਵਿਧੀਆਂ, ਅਹਿਮ ਫ਼ੈਸਲਿਆਂ, ਪਾਰਟੀ ਪ੍ਰੋਗਰਾਮਾਂ ਅਤੇ ਲੋਕਾਂ ਨਾਲ ਸਬੰਧਿਤ ਵੱਖ-ਵੱਖ ਪਹਿਲਕਦਮੀਆਂ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।