10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਈ ਖਾਲੜਾ ਦੇ ਕਾਤਲਾਂ ਤੇ ਝੂਠੇ ਮੁਕਾਬਲੇ ਬਣਾਉਣ ਵਾਲਿਆਂ ਦੀ ਜਾਂਚ ਲਈ ਲੋਕ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ

ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਵਲੋਂ ਸਥਾਨਕ ਭੰਡਾਰੀ ਪੁਲ ‘ਤੇ ਧਰਨਾ ਦਿੰਦੇ ਹੋਏ ਪੰਜਾਬ ‘ਚ 1984 ਤੋਂ ਲੈ ਕੇ ਹੁਣ ਤੱਕ ਹੋਏ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਝੂਠੇ ਪੁਲਿਸ ਮਕਾਬਲਿਆ ਦੀ ਜਾਂਚ ਲਈ ਲੋਕ ਕਮਿਸ਼ਨਰ ਬਣਾਉਣ ਦੀ ਮੰਗ ਕੀਤੀ ਗਈ। ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਤੱਕ ਸੱਤਾ ‘ਚ ਆਉਣ ਵਾਲੀਆਂ ਸਾਰੀਆਂ ਪਾਰਟੀਆਂ ਹੀ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ‘ਤੇ ਝੂਠੇ ਮੁਕਾਬਲੇ ਬਣਾਉਣ ਵਾਲੇ ਕਥਿਤ ਦੋਸ਼ੀਆਂ ਦੇ ਹੱਕ ‘ਚ ਡਟੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 10-08-2026
ਅੰਮ੍ਰਿਤਸਰ, 9 ਅਗਸਤ (ਹਰਮਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਵਲੋਂ ਸਥਾਨਕ ਭੰਡਾਰੀ ਪੁਲ ‘ਤੇ ਧਰਨਾ ਦਿੰਦੇ ਹੋਏ ਪੰਜਾਬ ‘ਚ 1984 ਤੋਂ ਲੈ ਕੇ ਹੁਣ ਤੱਕ ਹੋਏ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਝੂਠੇ ਪੁਲਿਸ ਮਕਾਬਲਿਆ ਦੀ ਜਾਂਚ ਲਈ ਲੋਕ ਕਮਿਸ਼ਨਰ ਬਣਾਉਣ ਦੀ ਮੰਗ ਕੀਤੀ ਗਈ।ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹੁਣ ਤੱਕ ਸੱਤਾ ‘ਚ ਆਉਣ ਵਾਲੀਆਂ ਸਾਰੀਆਂ ਪਾਰਟੀਆਂ ਹੀ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ‘ਤੇ ਝੂਠੇ ਮੁਕਾਬਲੇ ਬਣਾਉਣ ਵਾਲੇ ਕਥਿਤ ਦੋਸ਼ੀਆਂ ਦੇ ਹੱਕ ‘ਚ ਡਟੀਆਂ ਹੋਈਆਂ ਹਨ। ਉਨ੍ਹਾਂ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਤ ਸਿੰਘ ਦੀ ਵਾਰਿਸ, ਨਾਗਪੁਰੀ ਕ੍ਰਾਂਤੀਵੀਰ ਦੱਸਣ ਵਾਲੀ ਇਸ ਪਾਰਟੀ ਨੇ ਭਾਈ ਖਾਲੜਾ ਦੇ ਕਥਿਤ ਕਾਤਲ ਜਸਪਾਲ ਸਿੰਘ ਡੀ.ਐੱਸ.ਪੀ. ਤੇ ਹੋਰਾਂ ਨੂੰ ਮੁਆਫ਼ੀਆਂ ਦੇ ਕੇ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਦੱਸਿਆ ਜਾਵੇ ਕਿ ਭਾਈ ਖਾਲੜਾ ਦੇ ਇਹ ਕਥਿਤ ਕਾਤਲ ਕਿਥੇ ਹਨ? ਉਨ੍ਹਾਂ ਕਿਹਾ ਕਿ ਖਾਲੜਾ ਮਿਸ਼ਨ ਵਲੋਂ ਲਗਾਤਾਰ ਅਦਾਲਤਾਂ ‘ਚ ਅਤੇ ਸੜਕਾਂ ‘ਤੇ ਸੰਘਰਸ਼ ਕੀਤਾ ਪਰ ਦੂਜੇ ਪਾਸੇ ਸੱਤਾ ‘ਚ ਆਈਆਂ ਸਾਰੀਆਂ ਪਾਰਟੀਆਂ ਕਾਤਲਾਂ ਨੂੰ ਬਚਾਉਣ ਲਈ ਲੱਗੀਆਂ ਰਹੀਆਂ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ ਨੇ ਰਲ ਮਿਲ ਕੇ ਲਿਟੀਗੇਸ਼ਨ ਸੈੱਲ ਬਣਾਕੇ ਕਥਿਤ ਕਾਤਲਾਂ ਨੂੰ ਮਾਇਆ ਦੇ ਗਫੇ ਦਿੱਤੇ ਅਤੇ ਵਕੀਲ ਕਰਕੇ ਦਿੱਤੇ। ਉਨ੍ਹਾਂ ਕਿਹਾ ਸਿੱਖ ਪੰਥ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ, ਬੰਦੀ ਸਿੱਖਾਂ ਦੀ ਰਿਹਾਈ ਅਤੇ ਚੁਣੇ ਹੋਏ ਸੰਸਦ ਮੈਂਬਰ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ ਪਰ ਪੰਥ ਤੇ ਪੰਜਾਬ ਦੋਖੀਆਂ ਨੇ ਭਾਈ ਖਾਲੜਾ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ। ਇਸ ਮੌਕੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਸਤਵੰਤ ਸਿੰਘ ਮਾਣਕ, ਹਰਦਿਆਲ ਸਿੰਘ ਘਰਿਆਲਾ, ਵਿਰਸਾ ਸਿੰਘ ਬਹਿਲਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਤਰਨ ਤਾਰਨ, ਜਸਬੀਰ ਸਿੰਘ ਨੌਸ਼ਿਹਰਾ ਪੰਨੂਆਂ, ਨਿਰਮਲ ਸਿੰਘ, ਹਰਮਨਦੀਪ ਸਿੰਘ ਸਰਹਾਲੀ, ਵਿੱਕੀ ਜੋਧਪੁਰ, ਬੌਬੀ ਕੁਮਾਰ, ਸੋਨੂੰ ਹਰੀਕੇ, ਮਾਤਾ ਵੀਰ ਕੌਰ ਢੋਟੀਆਂ, ਕਮਲਜੀਤ ਕੌਰ, ਬਲਵਿੰਦਰ ਸਿੰਘ ਸੰਧਾ, ਦਲਬੀਰ ਸਿੰਘ ਭੀਲੋਵਾਲ, ਡਾ: ਕਾਬਲ ਸਿੰਘ, ਸੁਰਿੰਦਰ ਸਿੰਘ ਤਰਨ ਤਾਰਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ 108 ਐਂਬੂਲੈਂਸਾਂ ਨੇ ਛੇ ਮਹੀਨਿਆਂ ’ਚ 91,713 ਐਮਰਜੈਂਸੀ ਮਾਮਲਿਆਂ ’ਚ ਪਹੁੰਚਾਈ ਮਦਦ ਐਂਬੂਲੈਂਸਾਂ ’ਚ 52 ਸੁ... ਅਗਲੀ ਖ਼ਬਰ ਬਲੋਚਿਸਤਾਨ ’ਚ ਮਾਰੇ ਗਏ 15 ਅੱਤਵਾਦੀ
Ad Position 24