09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਅਕਾਲੀ ਦਲ (ਪੁਨਰ-ਸੁਰਜੀਤ) ਦੇ ਇਕ ਸਾਲ ਪੂਰਾ ਹੋਣ ’ਤੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੱਲ੍ਹ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਪੰਥ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 10-08-2026
ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਪੰਥ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਹੋਵੇਗੀ, ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਕੀਤੇ ਹੋਏ ਸਿੱਖ ਨੌਜਵਾਨਾਂ ਨੂੰ ਬੁੱਢੇ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਹੀ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਪਿਛਲੇ 31 ਸਾਲ ਤੋਂ ਜੇਲ੍ਹ ਅਤੇ 19 ਸਾਲ ਤੋਂ ਫਾਂਸੀ ਦੀ ਚੱਕੀ ਵਿਚ ਡੱਕੇ ਹੋਏ ਹਨ, ਉਨ੍ਹਾਂ ਬਾਰੇ ਕੇਂਦਰ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਜ਼ੁਰਗ ਅਵਸਥਾ ਵਿਚ ਹਨ ਪਰ ਉਨ੍ਹਾਂ ਨਾਲ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਖੰਡ ਦਾ ਕੋਟਾ ਵਧਣ ਨਾਲ ਵੀ ਮਹਿੰਗਾ ਰਹੇਗਾ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ‘ਆਪ’ ਸਰਕਾਰ ਪੰਜਾਬ ਦੇ ਰੁਜ਼ਗਾਰ ਤੇ ਭਰਤੀ ਸੰਕਟ ’ਤੇ ਵਾਈਟ ਪੇਪਰ ਜਾਰੀ ਕਰੇ-ਡਾ. ਚੀਮਾ
Ad Position 24