09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਨਿਯੁਕਤੀ ਪੱਤਰ ਸੌਂਪਦੇ ਹੋਏ ਮਹਿੰਦਰ ਭਗਤ। ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ 51 ਨਵੀਆਂ ਨਿਯੁਕਤੀਆਂ

ਐਸ. ਏ.

Ad Position 21
No active advertisement
ਅਜੀਤ ਡੈਸਕ 10-08-2026
ਐਸ.ਏ.ਐਸ. ਨਗਰ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸੈਨਿਕ ਸਦਨ, ਮੁਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ ‘ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾ-ਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ’ਚ ਫੇਰਬਦਲ ਨੂੰ ਲੈ ਕੇ ਉੱਠੇ ਵਿਰੋਧ ਮਗਰੋਂ ਹਾਈਕਮਾਨ ਨੇ ਸੰਭਾਲਿਆ ਮੋਰਚਾ ਅਗਲੀ ਖ਼ਬਰ ਕਿਸ ਤਰ੍ਹਾਂ ਦਾ ਹੋਵੇ ਪੰਥਕ ਪ੍ਰਬੰਧਕੀ ਢਾਂਚਾ?
Ad Position 24