11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਮੌਲੀ ’ ਚ ਸਾਬਕਾ ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੇ ਨੇੜਲੇ ਪਿੰਡ ਮੌਲੀ ਵਿਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ| ਮਿ੍ਤਕ ਦੀ ਪਛਾਣ ਗੁਰਚਰਨ ਸਿੰਘ (62) ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਗੁਰਚਰਨ ਸਿੰਘ ਦੀ ਪੁਰਾਣੀ ਤਸਵੀਰ। 11-08-2026
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੇ ਨੇੜਲੇ ਪਿੰਡ ਮੌਲੀ ਵਿਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕਬੱਡੀ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ| ਮਿ੍ਤਕ ਦੀ ਪਛਾਣ ਗੁਰਚਰਨ ਸਿੰਘ (62) ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਐਸ.ਪੀ. ਮਾਧਵੀ ਸ਼ਰਮਾ ਅਤੇ ਡੀ. ਐਸ. ਪੀ. ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਗੁਰਚਰਨ ਸਿੰਘ ਦੇ ਕਤਲ ਸੰਬੰਧੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਉਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹੋਏ ਸਨ। ਪੁਲਿਸ ਅਧਿਕਾਰੀਆਂ ਅਨੁਸਾਰ ਗੁਰਚਰਨ ਸਿੰਘ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣੇ ਖੂਹ ’ਤੇ ਸੌਣ ਲਈ ਗਿਆ ਸੀ | ਅੱਜ ਸਵੇਰੇ ਉਸ ਦੀ ਪਤਨੀ ਗੁਰਵਿੰਦਰ ਕੌਰ ਜਦੋਂ ਖੇਤਾਂ ਵਿਚ ਗਈ ਤਾਂ ਉਸ ਨੇ ਖੂਹ ਨੇੜੇ ਗੁਰਚਰਨ ਸਿੰਘ ਨੂੰ ਖ਼ੂਨ ਨਾਲ ਲੱਥਪੱਥ ਹਾਲਤ ਵਿਚ ਪਿਆ ਦੇਖਿਆ। ਉਸ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਨੂੰ ਰਾਜਪਾਲ ਹਾਊਸ ਤੱਕ ਰੋਸ ਮਾਰਚ ਕੱਢਣ ਦਾ ਫ਼ੈਸਲਾ ਬਰਕਰਾਰ - ਕੌਮੀ ਇਨਸਾਫ਼ ਮੋਰਚਾ ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦਾ ਬਿੱਲ ਪਾਸ ਕਰਵਾਉਣਾ ਸ਼ਲਾਘਾਯੋਗ-ਵਾਲੀਆ
Ad Position 24