11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਸਰਕਾਰ ਵਲੋਂ 4 ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵਲੋਂ 4 ਆਈ. ਏ. ਐਸ. ਅਧਿਕਾਰੀਆਂ ਦੇ ਤਬਾਦਲੇ

Ad Position 21
No active advertisement
ਅਜੀਤ ਡੈਸਕ 12-08-2026

ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਕਾਰਨਾਂ ਦੇ ਆਧਾਰ ’ਤੇ ਚਾਰ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਹੁਕਮਾਂ ਅਨੁਸਾਰ ਵਰੁਣ ਰੂਜਮ, ਆਈ.ਏ.ਐੱਸ. (2004), ਜੋ ਇਸ ਸਮੇਂ ਪ੍ਰਬੰਧਕੀ ਸਕੱਤਰ, ਟਰਾਂਸਪੋਰਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਇਸੇ ਅਹੁਦੇ ’ਤੇ ਜਾਰੀ ਰੱਖਦਿਆਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਸਾਕਸ਼ੀ ਸਾਹਨੀ, ਆਈ.ਏ.ਐਸ. (2014) ਨੂੰ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਤੇ ਨੋਡਲ ਅਫ਼ਸਰ, ਨਸ਼ਾ ਵਿਰੋਧੀ ਮੁਹਿੰਮ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਡਾਇਰੈਕਟਰ, ਖੇਡਾਂ ਤੇ ਯੁਵਕ ਸੇਵਾਵਾਂ ਦਾ ਚਾਰਜ ਖ਼ਾਲੀ ਅਹੁਦੇ ਦੇ ਵਿਰੁੱਧ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਸੰਦੀਪ ਰਿਸ਼ੀ, ਆਈ.ਏ.ਐੱਸ. (2015), ਨੂੰ ਮੁੱਖ ਪ੍ਰਸ਼ਾਸਕ, ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਐਸ.ਏ.ਐਸ. ਨਗਰ ਅਤੇ ਮੁੱਖ ਪ੍ਰਸ਼ਾਸਕ, ਗਮਾਡਾ, ਐਸ.ਏ.ਐਸ. ਨਗਰ ਦੇ ਅਹੁਦੇ ’ਤੇ ਜਾਰੀ ਰੱਖਦਿਆਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।ਨਿਕਾਸ ਕੁਮਾਰ, ਆਈ.ਏ.ਐਸ. (2020) ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਸੰਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ’ਤੇ ਤੁਰੰਤ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਦੇ ਮਾਮਲੇ ’ਚ ਧਨਵੰਤ ਸਿੰਘ ਦੀ 10 ਸਾਲ ਦੀ ਸਜ਼ਾ ਬਰਕਰਾਰ ਪੀੜਤਾ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਅਗਲੀ ਖ਼ਬਰ ਸਨੌਰ ’ਚ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
Ad Position 24