ਹਰਭਜਨ ਸਿੰਘ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ-ਚੀਮਾ
ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ।
ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ।ਉਨ੍ਹਾਂ ਨੇ ਪੰਜਾਬ ਤੋਂ ਰਾਜ ਸਭਾ ਗਏ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਰਹੇ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਇਕ ਜਾਅਲੀ ਵੀਡੀਓ ਦਾ ਹਵਾਲਾ ਦੇ ਕੇ ਕਿਹਾ ਕਿ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਵੀਡੀਓ ਭਾਰਤੀ ਜਨਤਾ ਪਾਰਟੀ ਦੇ ਰਾਜ, ਰਾਜਸਥਾਨ ਦੇ ਸ਼ਹਿਰ ਗੰਗਾਨਗਰ ਦੀ ਹੈ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਇਹ ਸਾਰੇ ਨਸ਼ੇ ਭਾਰਤੀ ਜਨਤਾ ਪਾਰਟੀ ਦੇ ਰਾਜ ਗੁਜਰਾਤ ਤੋਂ ਹੀ ਪੰਜਾਬ ਵਿਚ ਭੇਜੇ ਜਾ ਰਹੇ ਹਨ।