11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਪੰਜਾਬੀ ਵੱਡੀ ਗਿਣਤੀ ’ਚ ਪਹੁੰਚਣ-ਅਜੇਪਾਲ ਸਿੰਘ ਬਰਾੜ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-08-2026
ਐੱਸ. ਏ. ਐੱਸ. ਨਗਰ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਕੀਤੇ ਜਾ ਰਹੇ ਵਿਸ਼ਾਲ ਇਕੱਠ ਨੂੰ ਪੂਰਨ ਤੌਰ ‘ਤੇ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਆਪਣੇ ਹੱਕੀ ਮੰਗਾਂ ਤੇ ਇਨਸਾਫ਼ ਲਈ ਸੰਘਰਸ਼ ਕਰ ਰਿਹਾ ਹੈ ਅਤੇ ਇਸ ਦੇ ਸੱਦੇ ‘ਤੇ ਹੋਣ ਵਾਲੇ ਇਕੱਠ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨਾ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ ਮੁਹਾਲੀ ਵਿਖੇ ਵਾਈ. ਪੀ. ਐਸ. ਚੌਕ ਨੇੜੇ ਚੱਲ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਵੱਡੀ ਗਿਣਤੀ ‘ਚ ਕੌਮੀ ਇਨਸਾਫ਼ ਮੋਰਚੇ ਦੇ ਇਕੱਠ ‘ਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਐੱਨ. ਆਈ. ਏ. ਵਲੋਂ ਰੇਲ ਗੱਡੀ ਆਈ. ਈ. ਡੀ. ਧਮਾਕੇ ਦੀ ਸਾਜਿਸ਼ ਮਾਮਲੇ ’ਚ ਦੋਸ਼ ਪੱਤਰ ਦਾਇਰ
Ad Position 24