ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ-ਚੰਦੂਮਾਜਰਾ
ਚੰਡੀਗੜ੍ਹ, 13 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਚੰਡੀਗੜ੍ਹ, 13 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਅਤੇ ਸ਼ਾਂਤਮਈ ਸਮਾਜ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।ਚੰਦੂਮਾਜਰਾ ਨੇ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ’ਤੇ ਹੋ ਸਕਦੇ ਹਨ ਪਰ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।