13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ ਵੱਡੇ ਸੰਘਰਸ਼ ਦਾ ਐਲਾਨ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਆਗਾਮੀ ਦਿਨਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਮਨਜੀਤ ਸਿੰਘ ਰਾਏ,ਦਿਲਬਾਗ ਸਿੰਘ ਹਰੀਗੜ੍ਹ, ਜੰਗ ਸਿੰਘ ਭਟੇੜੀ, ਗੁਰਅਮਨੀਤ ਮਾਂਗਟ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ 25 ਅਗਸਤ ਤੋਂ ਪਿੰਡ-ਪਿੰਡ ਲੱਗਣੀਆਂ ਫਲੈਕਸੀਆਂ, 31 ਅਗਸਤ ਨੂੰ ਡੀ.

Ad Position 21
No active advertisement
ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਆਗਾਮੀ ਦਿਨਾਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਮਨਜੀਤ ਸਿੰਘ ਰਾਏ,ਦਿਲਬਾਗ ਸਿੰਘ ਹਰੀਗੜ੍ਹ, ਜੰਗ ਸਿੰਘ ਭਟੇੜੀ, ਗੁਰਅਮਨੀਤ ਮਾਂਗਟ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ 25 ਅਗਸਤ ਤੋਂ ਪਿੰਡ-ਪਿੰਡ ਲੱਗਣੀਆਂ ਫਲੈਕਸੀਆਂ, 31 ਅਗਸਤ ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਅਤੇ 14 ਸਤੰਬਰ ਤੋਂ ਮੰਤਰੀਆਂ ਖ਼ਿਲਾਫ਼ ਲੱਗਣਗੇ ਪੰਜ ਰੋਜ਼ਾ ਮੋਰਚੇ ਲਗਾਏ ਜਾਣਗੇ। ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੋਈ ਸਾਰਥਿਕ ਹੁੰਗਾਰਾ ਨਹੀਂ ਭਰਤੀ ਤਾਂ ਰੇਲ ਰੋਕੋ ਅੰਦੋਲਨ ਆਰੰਭਿਆ ਜਾਵੇਗਾ। ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ 25 ਅਗਸਤ ਨੂੰ ਪੰਜਾਬ ਦੇ ਹਰ ਪਿੰਡ ਵਿਚ ‘ਟਰਾਲੀ ਚੋਰੋ, ਸ਼ੰਭੂ ਦਾ ਸਮਾਨ ਮੋੜੋ’ ਦੇ ਫਲੈਕਸ ਵੀ ਲਗਾਏ ਜਾਣਗੇ। ਆਗੂਆਂ ਨੇ ਇਹ ਵੀ ਕਿਹਾ ਕਿ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵਲੋਂ ਪੰਜਾਬ ਲੋਕ ਭਵਨ ਚੰਡੀਗੜ੍ਹ ਵੱਲ ਕੀਤੇ ਜਾ ਰਹੇ ਮਾਰਚ ਨੂੰ ਵੀ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।ਪੱਤਰਕਾਰ ਸੰਮੇਲਨ ਤੋਂ ਪਹਿਲਾਂ ਵੱਖ-ਵੱਖ ਕਿਸਾਨ ਯੂਨੀਅਨ ਦੀ ਵਿਸ਼ੇਸ਼ ਇਕੱਤਰਤਾ ਵਿਚ ਸਰਵਣ ਸਿੰਘ ਪੰਧੇਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਮਨਜੀਤ ਸਿੰਘ ਰਾਏ ਭਾਰਤੀ ਕਿਸਾਨ ਯੂਨੀਅਨ ਦੁਆਬਾ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਨਿਆਲ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਸੁਖਵਿੰਦਰ ਕੌਰ ਅਤੇ ਬਲਦੇਵ ਸਿੰਘ ਜੀਰਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਗੁਰਅਮਨੀਤ ਸਿੰਘ ਮਾਂਗਟ ਪ੍ਰੋਗਰੈਸਿਵ ਫਾਰਮਰ ਫ਼ਰੰਟ, ਜੰਗ ਸਿੰਘ ਭਟੇੜੀ ਭਾਰਤੀ ਕਿਸਾਨ ਯੂਨੀਅਨ ਭਟੇੜੀ, ਬਲਕਾਰ ਸਿੰਘ ਬੈਂਸ ਬੀ.ਕੇ.ਐਮ.ਯੂ., ਮਲਕੀਤ ਸਿੰਘ ਗੁਲਾਮੀਵਾਲਾ ਕੇ.ਐਮ.ਐਮ. ਪੰਜਾਬ, ਹੰਕਾਰ ਸਿੰਘ ਛੋਟਾ ਭੰਗਾਲਾ ਹਿਤਕਾਰੀ ਕਿਸਾਨ ਯੂਨੀਅਨ, ਬਲਵੰਤ ਸਿੰਘ ਬਹਿਰਾਮਕੇ ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ, ਸੁਖਚੈਨ ਸਿੰਘ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਆਦਿ ਵਲੋਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਖ਼ਾਨ ਬਾਬਾ ਗਰੋਹ ਵਲੋਂ ਅਗਵਾ ਕੀਤੇ ਨੌਜਵਾਨ ਨੂੰ ਕੀਨੀਆ ਪੁਲਿਸ ਨੇ ਬਚਾਇਆ ਪਰਿਵਾਰ ਨੂੰ ਵੀਡੀਓ ਕਾਲ ਰਾਹੀਂ ਕਰਵਾਈ ਗੱਲਬ... ਅਗਲੀ ਖ਼ਬਰ ਆਰ. ਆਰ. ਬਾਵਾ. ਡੀ. ਏ. ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ‘ਪ੍ਰਤਿਭਾ ਖੋਜ ਮੁਕਾਬਲੇ 2026’ ਪ੍ਰੋਗਰਾਮ ਕਰਵਾਇਆ
Ad Position 24