13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਸ.ਐਸ.ਐਫ. ਨੇ ਦੋ ਸਾਲਾਂ ਵਿਚ 47,386 ਲੋਕਾਂ ਦੀ ਜਾਨ ਬਚਾਈ-ਪੁਲਿਸ ਮੁਖੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ ਰਾਹੀਂ ਸੜਕ ਸੁਰੱਖਿਆ ਦੇ ਖੇਤਰ ਵਿਚ ਵੀ ਨਵੇਂ ਮਾਪਦੰਡ ਕਾਇਮ ਕਰ ਰਹੀ ਹੈ। ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਸਮਰਪਿਤ ਇਹ ਹਾਈਵੇਅ ਪੈਟਰੋਲ ਫੋਰਸ (ਐਸ.

Ad Position 21
No active advertisement
ਅਜੀਤ ਡੈਸਕ 14-08-2026
ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਰਹੀ ਹੈ, ਸਗੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਸੜਕ ਸੁਰੱਖਿਆ ਫੋਰਸ’ ਰਾਹੀਂ ਸੜਕ ਸੁਰੱਖਿਆ ਦੇ ਖੇਤਰ ਵਿਚ ਵੀ ਨਵੇਂ ਮਾਪਦੰਡ ਕਾਇਮ ਕਰ ਰਹੀ ਹੈ। ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਸਮਰਪਿਤ ਇਹ ਹਾਈਵੇਅ ਪੈਟਰੋਲ ਫੋਰਸ (ਐਸ. ਐਸ. ਐਫ.) ਨੇ ਫਰਵਰੀ 2024 ਤੋਂ ਜਨਵਰੀ 2026 ਤੱਕ 43,983 ਸੜਕ ਹਾਦਸਿਆਂ ਵਿਚ ਪਹੁੰਚ ਕਰਦਿਆਂ ਕੁੱਲ 47,386 ਲੋਕਾਂ ਨੂੰ ਸਹਾਇਤਾ ਪ੍ਰਦਾਨ ਕੀਤੀ। ਪੰਜਾਬ ਦੇ ਡੀ.ਜੀ.ਪੀ (ਡਾਇਰੈਕਟਰ ਜਨਰਲ ਆਫ਼ ਪੁਲਿਸ) ਗੌਰਵ ਯਾਦਵ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਾਰਵਾਈਆਂ ਦੌਰਾਨ 19,973 ਲੋਕਾਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦਿੱਤੀ ਗਈ, ਜਦਕਿ 27,413 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਾਈਵੇਅ ਸੁਰੱਖਿਆ ਲਈ ਸਮਰਪਿਤ ਫੋਰਸ ਵਜੋਂ ਸਥਾਪਤ ਪੰਜਾਬ ਐਸ.ਐਸ.ਐਫ. ਦਾ ਧਿਆਨ ਖ਼ਾਸ ਤੌਰ ’ਤੇ ਨਿਰਧਾਰਤ ਹਾਈਵੇ ਅਤੇ ਪ੍ਰਮੁੱਖ ਸੜਕਾਂ ’ਤੇ ਗਸ਼ਤ ਕਰਨ ’ਤੇ ਕੇਂਦਰਿਤ ਹੈ। ਇਸ ਫੋਰਸ ਕੋਲ 144 ਹਾਈ-ਟੈਕ ਵਾਹਨ ਅਤੇ 1,600 ਤੋਂ ਵੱਧ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ਵਿਚ ਲਗਭਗ 28 ਫ਼ੀਸਦੀ ਮਹਿਲਾ ਪੁਲਿਸ ਕਰਮਚਾਰੀ ਹਨ। ਐਸ.ਐਸ.ਐਫ. ਟੀਮਾਂ ਨੂੰ ਮਹੱਤਵਪੂਰਨ ਕੌਮੀ ਅਤੇ ਰਾਜ ਮਾਰਗਾਂ ਅਤੇ ਪ੍ਰਮੁੱਖ ਜ਼ਿਲ੍ਹਾ ਸੜਕਾਂ ਦੇ 4,100 ਕਿਲੋਮੀਟਰ ਖੇਤਰ ਵਿਚ ਹਰ 30 ਕਿਲੋਮੀਟਰ ’ਤੇ ਰਣਨੀਤਕ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ। ਐਸ.ਐਸ.ਐਫ. ਦੀਆਂ ਟੀਮਾਂ ਹਾਦਸਿਆਂ ’ਤੇ ਔਸਤਨ 6 ਤੋਂ 10 ਮਿੰਟ ਵਿਚ ਕਾਰਵਾਈ ਕਰਦੀਆਂ ਹਨ, ਜੋ ਵਿਸ਼ਵ ਪੱਧਰੀ ਮਾਪਦੰਡਾਂ ਦੇ ਮੁਕਾਬਲੇ ਕਾਫ਼ੀ ਤੇਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਬਿੱਲੂ ਤੇ ਅਸ਼ੋਕ ਬਾਂਸਲ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ. ਸੀ. ਮੈਂਬਰ ਅਗਲੀ ਖ਼ਬਰ ਖ਼ਾਨ ਬਾਬਾ ਗਰੋਹ ਵਲੋਂ ਅਗਵਾ ਕੀਤੇ ਨੌਜਵਾਨ ਨੂੰ ਕੀਨੀਆ ਪੁਲਿਸ ਨੇ ਬਚਾਇਆ ਪਰਿਵਾਰ ਨੂੰ ਵੀਡੀਓ ਕਾਲ ਰਾਹੀਂ ਕਰਵਾਈ ਗੱਲਬ...
Ad Position 24