‘ਵੰਦੇ ਮਾਤਰਮ’ ਦਾ ਸਨਮਾਨ ਕੌਮੀ ਭਾਵਨਾਵਾਂ ਨਾਲ ਜੁੜਿਆ ਮੁੱਦਾ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਾਹਨਾ ) – ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਲੈ ਕੇ ਪੈਦਾ ਹੋਏ ਵਿਵਾਦ ’ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ । ਢਿੱਲੋਂ ਨੇ ਕਿਹਾ ਕਿ ‘ ਵੰਦੇ ਮਾਤਰਮ ’ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਇਸ ਨੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ।
ਚੰਡੀਗੜ੍ਹ , 17 ਅਗਸਤ ( ਸੰਦੀਪ ਕੁਮਾਰ ਮਾਹਨਾ ) – ਦਿੱਲੀ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਲੈ ਕੇ ਪੈਦਾ ਹੋਏ ਵਿਵਾਦ ’ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ । ਢਿੱਲੋਂ ਨੇ ਕਿਹਾ ਕਿ ‘ ਵੰਦੇ ਮਾਤਰਮ ’ ਭਾਰਤ ਦੇ ਆਜ਼ਾਦੀ ਸੰਘਰਸ਼ ਨਾਲ ਜੁੜਿਆ ਮਹੱਤਵਪੂਰਨ ਗੀਤ ਹੈ ਅਤੇ ਆਜ਼ਾਦੀ ਦੀ ਲਹਿਰ ਦੌਰਾਨ ਇਸ ਨੇ ਲੋਕਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਸਥਿਤ ਕਾਂਗਰਸ ਦਫ਼ਤਰ ’ ਚ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ‘ ਵੰਦੇ ਮਾਤਰਮ ’ ਦੇ ਗਾਇਨ ਨੂੰ ਵਿਚਕਾਰ ਰੋਕੇ ਜਾਣ ਦੀ ਸਥਿਤੀ ਬਣੀ । ਇਸ ਮਾਮਲੇ ’ ਤੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਤਾਂ ਜੋ ਇਸ ਸਬੰਧੀ ਪੈਦਾ ਹੋਏ ਸਵਾਲਾਂ ਦਾ ਜਵਾਬ ਮਿਲ ਸਕੇ ।