20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਇਕ ਨੌਜਵਾਨ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸ਼ਰਮਾ ਉਰਫ਼ ਮੰਗੂ ਜਿਉਂ ਹੀ ਪਿੰਡ ਦੇ ਬੱਸ ਅੱਡੇ ’ਤੇ ਬੱਸ ’ਚੋਂ ਉੱਤਰਿਆ ਤਾਂ ਕੁਝ ਵਿਅਕਤੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

Ad Position 21
No active advertisement
ਅਜੀਤ ਡੈਸਕ 19-08-2026
ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਇਕ ਨੌਜਵਾਨ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਮਨਦੀਪ ਸ਼ਰਮਾ ਉਰਫ਼ ਮੰਗੂ ਜਿਉਂ ਹੀ ਪਿੰਡ ਦੇ ਬੱਸ ਅੱਡੇ ’ਤੇ ਬੱਸ ’ਚੋਂ ਉੱਤਰਿਆ ਤਾਂ ਕੁਝ ਵਿਅਕਤੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਕਤ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਏਮਜ਼ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਪਰ ਰਸਤੇ ’ਚ ਉਸ ਦੀ ਮੌਤ ਹੋ ਗਈ। ਹੱਤਿਆ ਦਾ ਕਾਰਨ ਪੁਰਾਣੀ ਰੰਜਸ਼ ਦੱਸਿਆ ਜਾ ਰਿਹਾ ਹੈ। ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਜਿੰਦਾ ਸਮੇਤ ਦਰਜ਼ਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ’ਚ 4 ਜਣੇ ਅਣਪਛਾਤੇ ਵੀ ਹਨ।
Ad Position 22
No active advertisement
ਪਿਛਲੀ ਖ਼ਬਰ ਧੱਕੇ ਨਾਲ ਨਹੀਂ ਥੋਪਿਆ ਜਾਣਾ ਚਾਹੀਦਾ ਵੰਦੇ ਮਾਤਰਮ-ਇਮਾਨ ਸਿੰਘ ਮਾਨ ਅਗਲੀ ਖ਼ਬਰ ਜਾਤੀ ਮਰਦਮਸ਼ੁਮਾਰੀ ’ਚੋਂ ਓ.ਬੀ.ਸੀ. ਨੂੰ ਲਾਂਭੇ ਕਰਨ ’ਤੇ ਭੜਕੀ ਕਾਂਗਰਸ
Ad Position 24