19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਜਾਬ ਬੰਦ ਸਫਲ ਬਣਾਉਣ ਦੀ ਅਪੀਲ

ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-15 ਅਗਸਤ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਦੌਰਾਨ ਵਾਪਰੀ ਘਟਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੇੜੇ ਅੱਥਰੂ ਗੈਸ ਛੱਡੇ ਜਾਣ ਦੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਾਰੀ ਕਮੇਟੀ ਮੈਂਬਰ ਭਾਈ ਜਸਕਰਨ ਸਿੰਘ ਲੋਪੋਕੇ ਅਤੇ ਦਵਿੰਦਰ ਸਿੰਘ ਔਲਖ ਲੋਪੋਕੇ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਮੁੱਖ ਮੰਗਾਂ ਨੂੰ ਲੈ ਕੇ ਅਰਦਾਸ ਉਪਰੰਤ ਸੰਗਤਾਂ ’ਤੇ ਕਾਰਵਾਈ ਦੌਰਾਨ ਨੌਜਵਾਨ ਜ਼ਖ਼ਮੀ ਹੋਏ ਅਤੇ ਗੰਭੀਰ ਮਾਹੌਲ ਬਣਿਆ।

Ad Position 21
No active advertisement
ਜਸਕਰਨ ਸਿੰਘ ਲੋਪੋਕੇ ਤੇ ਦਵਿੰਦਰ ਸਿੰਘ ਲੋਪੋਕੇ। 19-08-2026
ਚੋਗਾਵਾਂ, 18 ਅਗਸਤ (ਗੁਰਵਿੰਦਰ ਸਿੰਘ ਕਲਸੀ)-15 ਅਗਸਤ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਦੌਰਾਨ ਵਾਪਰੀ ਘਟਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੇੜੇ ਅੱਥਰੂ ਗੈਸ ਛੱਡੇ ਜਾਣ ਦੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਾਰੀ ਕਮੇਟੀ ਮੈਂਬਰ ਭਾਈ ਜਸਕਰਨ ਸਿੰਘ ਲੋਪੋਕੇ ਅਤੇ ਦਵਿੰਦਰ ਸਿੰਘ ਔਲਖ ਲੋਪੋਕੇ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਸਰਕਾਰ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਆਦਿ ਮੁੱਖ ਮੰਗਾਂ ਨੂੰ ਲੈ ਕੇ ਅਰਦਾਸ ਉਪਰੰਤ ਸੰਗਤਾਂ ’ਤੇ ਕਾਰਵਾਈ ਦੌਰਾਨ ਨੌਜਵਾਨ ਜ਼ਖ਼ਮੀ ਹੋਏ ਅਤੇ ਗੰਭੀਰ ਮਾਹੌਲ ਬਣਿਆ। ਇਸ ਘਟਨਾ ਦੇ ਵਿਰੋਧ ਵਿਚ ਕੌਮੀ ਇਨਸਾਫ ਮੋਰਚਾ ਵਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਏਕੇ ਦਾ ਸਬੂਤ ਦਿੰਦਿਆਂ ਸ਼ਾਂਤਮਈ ਢੰਗ ਨਾਲ ਇਸ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ’ਤੇ ਬਣੇ ਪੁਲ ਹੇਠਾਂ ਸਫ਼ਾਈ ਦੇ ਨਾਂਅ ’ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਮਾਮਲੇ ਆਏ ਸਾਹਮਣੇ ਅਗਲੀ ਖ਼ਬਰ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ, ਨਾਲ ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਤੇ ਹੋਰ ਅਧਿਕਾ...
Ad Position 24