19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਨੀਨਾ ਤਾਂਗੜੀ ਨੂੰ ਸਨਮਾਨਿਤ ਕਰਦੇ ਹੋਏ ਬਾਲ ਮੁਕੰਦ ਸ਼ਰਮਾ, ਨਾਲ ਕੰਚਨ ਸ਼ਰਮਾ, ਡਾ. ਗੁਰਬਚਨ ਸਿੰਘ ਤੇ ਹੋਰ। ਪੰਜਾਬ ’ਚ ਚੱਲ ਰਹੇ ਹਨ 5000 ਤੋਂ ਵੱਧ ਸਕੂਲ ਪੋਸ਼ਣ ਬਾਗ਼ ਤੇ ਆਂਗਣਵਾੜੀ ਪੋਸ਼ਣ ਵਾਟਿਕਾ-ਪੀ.ਐਸ.ਐਫ.ਸੀ. ਚੇਅਰਮੈਨ

ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇਕ ਅੰਤਰਰਾਸ਼ਟਰੀ ਸੈਮੀਨਾਰ ਵਿਚ ਸੂਬੇ ਦੀ ਵੱਡੇ ਪੱਧਰ ’ਤੇ ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਭਾਈਵਾਲਾਂ ਨੂੰ ਪੰਜਾਬ ਵਿਚ ਚੱਲ ਰਹੀ ‘ ਪੋਸ਼ਣ ਬਾਗ਼ ਮੁਹਿੰਮ’ ਬਾਰੇ ਜਾਣੂੰ ਕਰਵਾਇਆ। ਇਸ ਪਹਿਲਕਦਮੀ ਤਹਿਤ, ਸਿੱਖਿਆ ਵਿਭਾਗ ਦੇ ਸਹਿਯੋਗ ਨਾਲ, ਰਾਜ ਦੇ 5000 ਤੋਂ ਵੱਧ ਸਕੂਲਾਂ ਨੂੰ ਜੜੀ-ਬੂਟੀਆਂ, ਸਬਜ਼ੀਆਂ ਅਤੇ ਫਲਾਂ ਦੇ ਬਾਗ਼ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਇਨ੍ਹਾਂ ਬਾਗਾਂ ਤੋਂ ਪੈਦਾ ਹੋਣ ਵਾਲੀ ਉਪਜ ਨੂੰ ਮਿਡ-ਡੇਅ ਮੀਲ ਵਿਚ ਵੀ ਵਰਤਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 0-3 ਅਤੇ 3-6 ਸਾਲ ਦੀ ਉਮਰ ਦੇ ਬੱਚਿਆਂ ਦੇ ਨਾਲ-ਨਾਲ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਫੂਡ ਕਮਿਸ਼ਨ ਦੀ ਸਲਾਹ ’ਤੇ ਆਂਗਣਵਾੜੀਆਂ ਵਿਚ ‘ਪੋਸ਼ਣ ਵਾਟਿਕਾ’ ਸਥਾਪਤ ਕੀਤੇ ਜਾ ਰਹੇ ਹਨ।ਇਸ ਮੌਕੇ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੇ ਭਾਸ਼ਣ ਵਿਚ ਭਾਰਤ ਸਰਕਾਰ ਦੇ ਸਾਬਕਾ ਖੇਤੀਬਾੜੀ ਕਮਿਸ਼ਨਰ ਡਾ. ਗੁਰਬਚਨ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਕਦੀ ਫਸਲਾਂ, ਵਪਾਰਕ ਫਸਲਾਂ ਅਤੇ ਬਾਗ਼ਬਾਨੀ ਖੇਤਰ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ।ਆਪਣੇ ਸੰਬੋਧਨ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਬਕਾ ਸਹਾਇਕ ਸਕੱਤਰ ਅਤੇ ਮੌਜੂਦਾ ਸਮੇਂ ਵਿਚ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ (ਪੀ.ਟੀ.ਪੀ.ਸੀ.) ਦੀ ਚੇਅਰਪਰਸਨ ਕੰਚਨ ਸ਼ਰਮਾ ਨੇ ਲੋਕਾਂ ਨੂੰ ਚੰਗੀ ਸਿਹਤ ਬਣਾਈ ਰੱਖਣ ਲਈ ਪੌਸ਼ਟਿਕ ਖੁਰਾਕ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੀ ਖੁਰਾਕ ਵਿਚ ਨਮਕ ਦੀ ਮਾਤਰਾ ਨੂੰ ਰੋਜ਼ਾਨਾ 1 ਗ੍ਰਾਮ ਅਤੇ ਤੇਲ ਦੀ ਮਾਤਰਾ ਨੂੰ 10 ਗ੍ਰਾਮ ਘਟਾਉਣ ਦੀ ਅਪੀਲ ਕੀਤੀ।ਫੂਡ ਸੇਫਟੀ ਅਫਸਰ ਸੌਰਵਦੀਪ ਅਤੇ ਕੁਆਲਿਟੀ ਕੰਟਰੋਲ ਮਾਹਿਰ ਕਮਲਜੀਤ ਸਿੰਘ ਸਿੱਧੂ ਨੇ ਭੋਜਨ ਦੀ ਗੁਣਵੱਤਾ ਅਤੇ ਬਿਹਤਰ ਪੈਕੇਜਿੰਗ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਕਾਲਤ ਕੀਤੀ। ਸੈਮੀਨਾਰ ਦੀ ਮੇਜ਼ਬਾਨੀ ਜਰਨੈਲ ਸਿੰਘ ਪ੍ਰਧਾਨ ਗਲੋਬਲ ਫੂਡ ਚੁਆਇਸ ਵਲੋਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਿ... ਅਗਲੀ ਖ਼ਬਰ ਸੋਨੀਆ ਗਾਂਧੀ ਦੇ ਜੀਵਨ ’ਤੇ ਆਧਾਰਿਤ ਕਿਤਾਬ ਹੋਵੇਗੀ ਲੋਕ ਅਰਪਣ
Ad Position 24