ਦਵਿੰਦਰ ਬੰਬੀਹਾ ਗਰੋਹ ਦੇ ਤਿੰਨ ਕਾਰਕੁੰਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ
ਹੱਤਿਆ, ਫਿਰੌਤੀ ਤੇ ਗ੍ਰਨੇਡ ਧਮਾਕੇ ਸਮੇਤ ਕਈ ਮਾਮਲਿਆਂ ’ਚ ਹਨ ਲੋੜੀਂਦੇ-ਗੌਰਵ ਯਾਦਵ
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ‘ਗਰੋਹਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ’ (ਓ. ਐਫ.
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ‘ਗਰੋਹਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ’ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗਰੋਹ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਇਥੇ ਦਿੱਤੀ। ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ। ਡੀ.ਜੀ.ਪੀ. ਨੇ ਕਿਹਾ ਕਿ ਇਹ ਤਿੰਨੋਂ ਦੋਸ਼ੀ ਮਲੇਸ਼ੀਆ ਸਥਿਤ ਦਵਿੰਦਰ ਬੰਬੀਹਾ ਗਰੋਹ ਦੇ ਮੁੱਖ ਕਾਰਕੁਨ ਹਨ ਅਤੇ ਇਨ੍ਹਾਂ ਦੇ ਪਾਕਿਸਤਾਨ ਦੀ ਆਈ.ਐਸ.ਆਈ. ਨਾਲ ਵੀ ਸੰਬੰਧ ਹਨ । ਉਕਤ ਤਿੰਨੋਂ ਦੋਸ਼ੀ ਹੱਤਿਆ, ਜ਼ਬਰਨ ਵਸੂਲੀ, ਧਮਾਕਾਖੇਜ਼ ਸਮਗਰੀ ਅਤੇ ਲੁਧਿਆਣਾ ਵਿਖੇ ਹੈਂਡ ਗ੍ਰਨੇਡ ਧਮਾਕੇ ਦੀ ਯੋਜਨਾ ਬਣਾਉਣ ਸਮੇਤ ਕਈ ਮਾਮਲਿਆਂ ਵਿਚ ਲੋੜੀਂਦੇ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਭਗੌੜਿਆਂ ਦੀ ਹਵਾਲਗੀ ਅਤੇ ਗ੍ਰਿਫ਼ਤਾਰੀ ਇਕ ਨਿਰੰਤਰ ਖੁਫੀਆ-ਅਗਵਾਈ ਵਾਲੀ ਕਾਰਵਾਈ ਦਾ ਸਿੱਟਾ ਹੈ , ਜੋ ਕਈ ਮਹੀਨਿਆਂ ਤੱਕ ਜਾਰੀ ਰਹੀ।ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਓ.ਐਫ.ਟੀ.ਈ.ਸੀ. ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ਼ ਜਸ ਬਹਿਬਲ ਜੂਨ 2019 ਵਿਚ ਮਲੇਸ਼ੀਆ ਗਿਆ ਸੀ, ਜਿਥੇ ਉਹ ਇਕ ਭਗੌੜੇ ਗੈਂਗਸਟਰ ਦੇ ਸੰਪਰਕ ਵਿਚ ਆਇਆ, ਉਸੇ ਰਾਹੀਂ ਉਹ ਦਵਿੰਦਰ ਬੰਬੀਹਾ ਗਰੋਹ ਵਿਚ ਸ਼ਾਮਿਲ ਹੋਇਆ ਅਤੇ ਹੌਲੀ-ਹੌਲੀ ਗਰੋਹ ਦੇ ਅਹਿਮ ਕਾਰਕੁਨ ਵਜੋਂ ਉਭਰਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 2025 ਵਿਚ ਯਾਦਵਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਆਗੂ ਜੀਵਨਜੋਤ ਸਿੰਘ ਚਾਹਲ ਉਰਫ਼ ਜੁਗਨੂੰ ਦੇ ਡਰਾਈਵਰ ਦੀ ਹੱਤਿਆ ਕੇਸ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਈ.ਜੀ.ਪੀ. ਨੇ ਦੱਸਿਆ ਕਿ ਦੋਸ਼ੀ ਅਜੈ ਸਿੰਘ ਅਤੇ ਪਵਨਦੀਪ ਸਿੰਘ ਵੀ ਦਵਿੰਦਰ ਬੰਬੀਹਾ ਗਰੋਹ ਦੇ ਮੁੱਖ ਕਾਰਕੁਨ ਹਨ, ਜਿਨ੍ਹਾਂ ਨੇ 2025 ਵਿਚ ਆਪਣੇ ਹੋਰ ਕਾਰਕੁਨਾਂ ਨੂੰ ਲੁਧਿਆਣਾ ਸ਼ਹਿਰ ਵਿਚ ਹੈਂਡ ਗ੍ਰਨੇਡ ਧਮਾਕਾ ਕਰਨ ਦਾ ਕੰਮ ਸੌਂਪਿਆ ਸੀ। ਹਾਲਾਂਕਿ, ਲੁਧਿਆਣਾ ਕਮਿਸ਼ਨਰੇਟ ਪੁਲਿਸ ਵਲੋਂ 27 ਅਕਤੂਬਰ, 2025 ਨੂੰ ਉਨ੍ਹਾਂ ਦੇ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਕਰਕੇ ਹਮਲਾ ਟਾਲ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੀਨ ਦਾ ਬਣਿਆ ਇਕ ਪੀ86 ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਸੀ।