19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫ਼ਾਰਮੇਸੀ ਅਫ਼ਸਰ ਭਰਤੀ ਪੇਪਰ ਲੀਕ ਮਾਮਲਾ ਅਦਾਲਤ ਵਲੋਂ ਨਕਲ ਕਾਂਡ ਦੇ ਸਾਰੇ ਵਿਦਿਆਰਥੀ ਜ਼ਮਾਨਤ ’ਤੇ ਰਿਹਾਅ

ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ 19 ਜੁਲਾਈ, 2026 ਨੂੰ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਅੰਤਰਰਾਜ਼ੀ ਨਕਲ ਗਰੋਹ ਵਲੋਂ ਕਥਿਤ ਤੌਰ ’ਤੇ ਨਕਲ ਕਰਵਾਉਣ ਦੇ ਮਾਮਲੇ ਵਿਚ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 26 ਵਿਦਿਆਰਥੀਆਂ ਨੂੰ ਅੱਜ ਅਦਾਲਤ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਗੰਭੀਰ ਹੈ।

Ad Position 21
No active advertisement
ਅਜੀਤ ਡੈਸਕ 20-08-2026
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ 19 ਜੁਲਾਈ, 2026 ਨੂੰ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਅੰਤਰਰਾਜ਼ੀ ਨਕਲ ਗਰੋਹ ਵਲੋਂ ਕਥਿਤ ਤੌਰ ’ਤੇ ਨਕਲ ਕਰਵਾਉਣ ਦੇ ਮਾਮਲੇ ਵਿਚ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 26 ਵਿਦਿਆਰਥੀਆਂ ਨੂੰ ਅੱਜ ਅਦਾਲਤ ਨੇ ਤੁਰੰਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇਹ ਮਾਮਲਾ ਗੰਭੀਰ ਹੈ। ਇਸ ਲਈ ਦੋਸ਼ੀਆਂ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਕਿਹਾ ਕਿ ਸਿਰਫ਼ ਮਾਮਲੇ ਦੀ ਗੰਭੀਰਤਾ ਨੂੰ ਦੱਸ ਨੇ ਨੌਜਵਾਨਾਂ ਨੂੰ ਜੇਲ੍ਹ ’ਚ ਨਹੀਂ ਰੱਖਿਆ ਜਾ ਸਕਦਾ। ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਕਥਿਤ ਮੁਲਜ਼ਮਾਂ ਦੇ ਵਕੀਲ ਮਨਦੀਪ ਸਿੰਘ ਚਾਨਣਾ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੇ ਵਿਦਿਆਰਥੀਆਂ ਨੂੰ ਗਰੋਹ ’ਚ ਸ਼ਾਮਿਲ ਹੋਣ ਦਾ ਦੋਸ਼ ਲਗਾਇਆ ਹੈ, ਜੋ ਪੂਰੀ ਤਰ੍ਹਾਂ ਗ਼ਲਤ ਅਤੇ ਝੂਠਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੇ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਕਰਨ ਸਮੇਂ ਕਾਨੂੰਨੀ ਪ੍ਰੀਕ੍ਰਿਆ ਨੂੰ ਅਣਠਿੱਠ ਕੀਤਾ ਹੈ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਪ੍ਰੀਖਿਆ ਦੌਰਾਨ ਪੇਪਰ ਦੇ ਰਹੇ ਕੁਝ ਵਿਦਿਆਰਥੀਆਂ ਕੋਲੋਂ ਬਿਜਲਈ ਉਪਰਕਨ ਮਿਲੇ ਸਨ, ਜਿਨ੍ਹਾਂ ਰਾਹੀਂ ਬਾਹਰ ਬੈਠੇ ਕੁਝ ਸਿੱਖਿਅਤ ਵਿਅਕਤੀ ਵਿਦਿਆਰਥੀਆਂ ਨੂੰ ਫ਼ਾਰਮੇਸੀ ਅਫ਼ਸਰ ਪ੍ਰੀਖਿਆ ’ਚ ਨਕਲ ਕਰਵਾ ਰਹੇ ਸਨ। ਪੁਲਿਸ ਨੇ ਇਹ ਦਾਅਵਾ ਕੀਤਾ ਸੀ ਕਿ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਕੁਝ ਵਿਅਕਤੀਆਂ ਨੇ ਇਨ੍ਹਾਂ ਨੂੰ ਨਕਲ ਕਰਵਾਈ ਹੈ। ਇਸ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਪ੍ਰੀਖਿਆ ਨੂੰ ਕਰਵਾਉਣ ਵਾਲੀ ਪ੍ਰਬੰਧਕ ਡਾ. ਨੀਤੂ ਕੁੱਕੜ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ ਅਤੇ ਇਸ ਤੋਂ ਬਾਅਦ ਯੂਨੀਵਰਸਿਟੀ ਦਾ ਰਜਿਸਟਰਾਰ ਵੀ ਬਦਲ ਦਿੱਤਾ ਗਿਆ ਸੀ। ਅਜੇ ਤੱਕ ਯੂਨੀਵਰਸਿਟੀ ਵਲੋਂ ਇਸ ਪ੍ਰੀਖਿਆ ਦਾ ਨਤੀਜਾ ਇਸ ਕਰਕੇ ਨਹੀਂ ਐਲਾਨਿਆ ਗਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਲੋਂ 454 ਫ਼ਾਮਰੇਸੀ ਅਫ਼ਸਰਾਂ ਦੇ ਅਹੁਦੇ ਲਈ ਭਰਤੀ ਪ੍ਰੀਖਿਆ ’ਤੇ ਪਹਿਲਾਂ ਹੀ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅਗਲੀ ਸੁਣਵਾਈ 17 ਸਤੰਬਰ 2026 ਨੂੰ ਹੈ। ਇਹ ਪ੍ਰੀਖਿਆ ਰਾਜਨੀਤਿਕ, ਸਮਾਜਿਕ ਅਤੇ ਵਿਦਿਆਰਥੀ ਜਥੇਬੰਦੀਆਂ ਵਿਚ ਪਹਿਲਾਂ ਤੋਂ ਹੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਦੁਧਾਰੂ ਪਸ਼ੂਆਂ ਦੀ ਘਟ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਨਕਲੀ ਦੁੱਧ ਤੇ ਦੁੱਧ ਤੋਂ ਬਣੇ ਖਾਧ ਪਦਾਰਥਾਂ ਦੀ ਸਪਲਾਈ... ਅਗਲੀ ਖ਼ਬਰ ਜੀਓ ਪ੍ਰਾਈਮ: 300 ਰੁਪਏ ’ਚ ਇਕ ਸਾਲ ਤੱਕ ਰਿਚਾਰਜ ਮਹਿੰਗਾ ਹੋਣ ਦੀ ਚਿੰਤਾ ਖ਼ਤਮ ਜੀਓ ਦਾ ਐਲਾਨ-ਜਾਰੀ ਰਹੇਗਾ 299 ਰੁਪਏ...
Ad Position 24