20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜ਼ਬਰ ਜਨਾਹ ਤੋਂ ਪੀੜਤ ਤਿੰਨ ਲੜਕੀਆਂ ਇਨਸਾਫ਼ ਨਾ ਮਿਲਣ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਾਣੀ ਦੀ ਟੈਂਕੀ ਉਪਰ ਚੜ੍ਹੀਆਂ

ਬਰਨਾਲਾ, 19 ਅਗਸਤ (ਨਰਿੰਦਰ ਅਰੋੜਾ)-ਜਬਰ ਜਨਾਹ ਤੋਂ ਪੀੜਤ ਤਿੰਨ ਲੜਕੀਆਂ ਪੁਲਿਸ ਵਲੋਂ ਇਨਸਾਫ਼ ਨਾ ਦਿੱਤੇ ਜਾਣ ਤੋਂ ਦੁਖੀ ਹੋ ਕੇ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐਸ. ਐਸ.

Ad Position 21
No active advertisement
ਇਨਸਾਫ਼ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਲੜਕੀਆਂ। ਤਸਵੀਰ : ਰਿੰਪੀ ਸਟੂਡੀਓ 20-08-2026
ਬਰਨਾਲਾ, 19 ਅਗਸਤ (ਨਰਿੰਦਰ ਅਰੋੜਾ)-ਜਬਰ ਜਨਾਹ ਤੋਂ ਪੀੜਤ ਤਿੰਨ ਲੜਕੀਆਂ ਪੁਲਿਸ ਵਲੋਂ ਇਨਸਾਫ਼ ਨਾ ਦਿੱਤੇ ਜਾਣ ਤੋਂ ਦੁਖੀ ਹੋ ਕੇ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐਸ.ਐਸ.ਪੀ. ਦਫ਼ਤਰ ਦੇ ਨਾਲ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ। ਤਿੰਨੋਂ ਲੜਕੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਐਸ.ਐਸ.ਪੀ. ਬਰਨਾਲਾ ਨੂੰ ਕੁਝ ਵਿਅਕਤੀਆਂ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਅਤੇ ਬਲੈਕਮੇਲ ਕਰਕੇ ਜਬਰ ਜਨਾਹ ਕਰਨ ਸੰਬੰਧੀ ਦਰਖਾਸਤਾਂ ਦਿੱਤੀਆਂ ਸਨ, ਪ੍ਰੰਤੂ ਪੁਲਿਸ ਨੇ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਹ ਤਿੰਨੋਂ ਲੜਕੀਆਂ ਬਰਨਾਲਾ ਦੇ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ ਹਨ ਤੇ ਜਿਨ੍ਹਾਂ ਵਿਅਕਤੀਆਂ ਉੱਪਰ ਇਨ੍ਹਾਂ ਵਲੋਂ ਦੋਸ਼ ਲਗਾਏ ਗਏ ਹਨ ਉਹ ਵੀ ਵੱਖੋ-ਵੱਖ ਹਨ ਅਤੇ ਇਨ੍ਹਾਂ ਦੇ ਮਾਮਲੇ ਵੀ ਵੱਖ-ਵੱਖ ਹਨ, ਜਿਹੜੇ ਕਿ ਬਰਨਾਲਾ ਪੁਲਿਸ ਕੋਲ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਇਕ ਮਹਿਲਾ ਡੀ.ਐਸ.ਪੀ. ਕੋਲ ਵਿਚਾਰ ਅਧੀਨ ਹਨ। ਲੜਕੀਆਂ ਨੇ ਕਿਹਾ ਕਿ ਇਨਸਾਫ਼ ਨਾ ਮਿਲਣ ਕਾਰਨ ਅੱਜ ਮਜ਼ਬੂਰ ਹੋ ਕੇ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਤੇ ਹੋਰ ਵਕੀਲ ਸਾਹਿਬਾਨ ਅਤੇ ਹੋਰ ਆਗੂਆਂ ਵਲੋਂ ਤਿੰਨੋਂ ਲੜਕੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਟੈਂਕੀ ਤੋਂ ਥੱਲੇ ਉੱਤਰਨ ਦੀ ਅਪੀਲ ਕੀਤੀ ਗਈ। ਥਾਣਾ ਸਿਟੀ-2 ਬਰਨਾਲਾ ਦੇ ਐਸ.ਐੱਚ.ਓ. ਚਰਨਜੀਤ ਸਿੰਘ ਨੇ ਵੀ ਲੜਕੀਆਂ ਨੂੰ ਟੈਂਕੀ ਹੇਠਾਂ ਆ ਕੇ ਗੱਲਬਾਤ ਕਰਨ ਲਈ ਕਿਹਾ ਗਿਆ ਤਾਂ ਜੋ ਉੱਚ ਅਧਿਕਾਰੀਆਂ ਨਾਲ ਗੱਲ ਕਰ ਕੇ ਇਨ੍ਹਾਂ ਵਲੋਂ ਦਿੱਤੀਆਂ ਗਈਆਂ ਦਰਖਾਸਤਾਂ ਸੰਬੰਧੀ ਜਲਦ ਕਾਰਵਾਈ ਕੀਤੀ ਜਾ ਸਕੇ। ਉੱਧਰ ਐਸ.ਪੀ. (ਡੀ.) ਸੰਜੀਵ ਗੋਇਲ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਗੱਲਬਾਤ ਕਰਨ ਲਈ ਮੌਕੇ ’ਤੇ ਡੀ.ਐਸ.ਪੀ. ਰਾਜਿੰਦਰਪਾਲ ਸਿੰਘ ਨੂੰ ਭੇਜਿਆ ਗਿਆ ਸੀ ਅਤੇ ਉਨ੍ਹਾਂ ਵਲੋਂ ਸਾਰੀ ਗੱਲਬਾਤ ਐਸ.ਐਸ.ਪੀ. ਬਰਨਾਲਾ ਦੇ ਧਿਆਨ ਵਿਚ ਲਿਆਂਦੀ ਗਈ, ਜਿਸ ਤੋਂ ਬਾਅਦ ਤਿੰਨੋਂ ਪੀੜਤ ਲੜਕੀਆਂ ਦੇ ਬਿਆਨਾਂ ਅਤੇ ਪਹਿਲਾਂ ਦਿੱਤੀਆਂ ਗਈਆਂ ਦਰਖਾਸਤਾਂ ਦੇ ਆਧਾਰ ’ਤੇ ਤਲਵਿੰਦਰ ਸਿੰਘ ਵਾਸੀ ਸਹੌਲੀ, ਇਕਬਾਲ ਸਿੰਘ ਵਾਸੀ ਰਾਏਕੋਟ ਅਤੇ ਪ੍ਰਦੀਪ ਕੁਮਾਰ ਚੌਹਾਨ ਵਾਸੀ ਬਰਨਾਲਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ਼ ਕਰ ਦਿੱਤੇ ਗਏ ਹਨ ਅਤੇ ਲੜਕੀਆਂ ਦੇ 164 ਦੇ ਬਿਆਨ ਕਰਵਾਏ ਜਾ ਰਹੇ ਹਨ ਤੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਦਰਜ਼ ਕੀਤੇ ਗਏ ਮੁਕੱਦਮਿਆਂ ਤੋਂ ਬਾਅਦ ਤਿੰਨੋਂ ਲੜਕੀਆਂ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਰ ਆਈਆਂ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਗੁਰਦੇ ਦੀ ਪੱਥਰੀ ਦੀ ਸਮੱਸਿਆ ਤੋਂ ਪੀੜਤ ਹੈ ਮਹਿਰੋਂ ਅਗਲੀ ਖ਼ਬਰ ਭੀਖ ਮੰਗਣ ਦੇ ਦੋਸ਼ਾਂ ’ਚ ਵੱਖ-ਵੱਖ ਦੇਸ਼ਾਂ ਨੇ 950 ਪਾਕਿਸਤਾਨੀਆਂ ਨੂੰ ਦਿੱਤਾ ਦੇਸ਼ ਨਿਕਾਲਾ
Ad Position 24