ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਵਲੋਂ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸੰਬੰਧਿਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ। ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ ‘ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ।
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੁਖੀ ਵੀ ਹਨ, ਵਲੋਂ ਇਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਸੇਵਾ ਨਾਲ ਸੰਬੰਧਿਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਕਈ ਮੀਟਿੰਗਾਂ ਕੀਤੀਆਂ।ਵਿਚਾਰ-ਵਟਾਂਦਰੇ ਦੌਰਾਨ ਯੂਨੀਅਨ ਆਗੂਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ, ਨੌਕਰੀ ਦੀ ਸੁਰੱਖਿਆ ਅਤੇ ਵਿਭਾਗੀ ਰਲੇਵੇਂ ਵਰਗੇ ਅਹਿਮ ਮੁੱਦਿਆਂ ‘ਤੇ ਕੇਂਦਰਿਤ ਆਪੋ-ਆਪਣੇ ਮੰਗ-ਪੱਤਰ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੁਮਾਇੰਦਿਆਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਤੁਹਾਡੀਆਂ ਸਾਰੀਆਂ ਜਾਇਜ਼ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।ਇਨ੍ਹਾਂ ਵਫ਼ਦਾਂ ਵਿਚ ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਆਲ ਪੰਜਾਬ ਡੀ.ਐਸ.ਟੀ. (ਡਿਊਲ ਸਿਸਟਮ ਆਫ਼ ਟ੍ਰੇਨਿੰਗ) / ਸੀ.ਟੀ.ਐਸ. (ਕ੍ਰਾਫਟਸਮੈਨ ਟ੍ਰੇਨਿੰਗ ਸਕੀਮ) ਕੰਟਰੈਕਟ ਇੰਸਟ੍ਰਕਟਰ ਯੂਨੀਅਨ (ਆਈ.ਟੀ.ਆਈਜ਼), ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ, ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਿਲ ਸਨ।