20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 19 ਅਗਸਤ (ਹਰਮਿੰਦਰ ਸਿੰਘ)-ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਨੀਲ ਸ਼ੈਟੀ ਨੇ ਕੁਝ ਸਮਾਂ ਪਰਿਕਰਮਾ ‘ਚ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ।

Ad Position 21
No active advertisement
ਅਜੀਤ ਡੈਸਕ 20-08-2026
ਅੰਮ੍ਰਿਤਸਰ, 19 ਅਗਸਤ (ਹਰਮਿੰਦਰ ਸਿੰਘ)-ਬਾਲੀਵੁੱਡ ਅਦਾਕਾਰ ਸੁਨੀਲ ਸ਼ੈਟੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਨੀਲ ਸ਼ੈਟੀ ਨੇ ਕੁਝ ਸਮਾਂ ਪਰਿਕਰਮਾ ‘ਚ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ।ਇਸ ਮੌਕੇ ਸੁਨੀਲ ਸ਼ੈਟੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਜਦੋਂ ਵੀ ਸ੍ਰੀ ਦਰਬਾਰ ਸਾਹਿਬ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਇਕ ਵੱਖਰੀ ਊਰਜਾ ਤੇ ਸਕਾਰਾਤਮਕਤਾ ਮਹਿਸੂਸ ਹੁੰਦੀ ਹੈ ਅਤੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ ਅਤੇ ਅਜਿਹਾ ਮਹਿਸੂਸ ਹੁੰਦਾ ਹੈ ਕਿ ਸਭ ਕੁਝ ਚੰਗਾ ਹੋਵੇਗਾ। ਸੁਨੀਲ ਸ਼ੈਟੀ ਨੇ ਦੱਸਿਆ ਕਿ ਉਨ੍ਹਾਂ ਦੀ 11 ਅਗਸਤ ਨੂੰ ਵਿਆਹ ਦੀ ਵਰ੍ਹੇਗੰਢ ਸੀ ਅਤੇ ਇਸ ਤੋਂ ਬਾਅਦ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਪਰਿਵਾਰ ਸਮੇਤ ਇਥੇ ਪਹੁੰਚੇ ਹਨ।
Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖ਼ਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ
Ad Position 24