ਪੰਜਾਬ ਦੇ ਸਕੂਲਾਂ ਨੂੰ ਬਦਨਾਮ ਕਰਨ ਲਈ ਪੁਰਾਣੀ ਵੀਡੀਓ ਦਾ ਸਹਾਰਾ ਲੈ ਰਹੀ ਭਾਜਪਾ-ਬੈਂਸ
ਚੰਡੀਗੜ੍ਹ, 20 ਅਗਸਤ (ਪ੍ਰੋ. ਅਵਤਾਰ ਸਿੰਘ)-ਸਾਲ 2018 ਦੀ ਇਕ ਪੁਰਾਣੀ ਵੀਡੀਓ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮੌਜੂਦਾ ਤਸਵੀਰ ਦੱਸਣ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ।
ਚੰਡੀਗੜ੍ਹ, 20 ਅਗਸਤ (ਪ੍ਰੋ. ਅਵਤਾਰ ਸਿੰਘ)-ਸਾਲ 2018 ਦੀ ਇਕ ਪੁਰਾਣੀ ਵੀਡੀਓ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮੌਜੂਦਾ ਤਸਵੀਰ ਦੱਸਣ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਵੀਡੀਓ ਵਿਚ ਦਿਖਾਏ ਜੱਲ੍ਹਾ ਸਰਕਾਰੀ ਸਕੂਲ ਦੀ ਮੌਜੂਦਾ ਸਥਿਤੀ ਬਿਲਕੁਲ ਵੱਖਰੀ ਹੈ ਅਤੇ ਉਨ੍ਹਾਂ ਨੇ ਖ਼ੁਦ ਬਿਨਾ ਕਿਸੇ ਅਗਾਊਂ ਸੂਚਨਾ ਦੇ ਸਕੂਲ ਪਹੁੰਚ ਕੇ ਹਕੀਕਤ ਜਾਣੀ। ਉਨ੍ਹਾਂ ਮੁਤਾਬਕ ਸਕੂਲ ਵਿਚ ਸਮਾਰਟ ਇੰਟਰਐਕਟਿਵ ਪੈਨਲ, ਕਾਰਜਸ਼ੀਲ ਪਖਾਨੇ, ਸੈਨੇਟਰੀ ਪੈਡ ਇੰਸੀਨੇਰੇਟਰ, ਵਾਈ-ਫਾਈ ਅਤੇ ਸਾਫ਼ ਪਾਣੀ ਦੀਆਂ ਸਹੂਲਤਾਂ ਮੌਜੂਦ ਹਨ।ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਭਾਜਪਾ ਦੇ ਕੌਮੀ ਬੁਲਾਰੇ ਪ੍ਰਦੀਪ ਭੰਡਾਰੀ ਵਲੋਂ ‘ਐਕਸ’ ’ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਵੀ ਮੁੜ ਸਾਂਝਾ ਕੀਤਾ ਗਿਆ। ਵੀਡੀਓ ਉਨ੍ਹਾਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਦੀਆਂ ਰਿਪੋਰਟਾਂ ’ਤੇ ਨਿਰਭਰ ਰਹਿਣ ਦੀ ਬਜਾਏ ਖੁਦ ਮੌਕੇ ’ਤੇ ਜਾ ਕੇ ਸਥਿਤੀ ਦੀ ਜਾਂਚ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਭਵਨ ਤੋਂ ਸਿੱਧੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਜੱਲ੍ਹਾ ਸਰਕਾਰੀ ਸਕੂਲ ਪਹੁੰਚੇ ਅਤੇ ਸਕੂਲ ਪ੍ਰਬੰਧਕਾਂ ਜਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਇਸ ਬਾਰੇ ਪਹਿਲਾਂ ਕੋਈ ਸੂਚਨਾ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਅੱਖਾਂ ਨਾਲ ਦੇਖਣਾ ਚਾਹੁੰਦੇ ਸਨ ਕਿ ਵੀਡੀਓ ਵਿਚ ਦਿਖਾਈ ਗਈ ਸਥਿਤੀ ਅੱਜ ਵੀ ਮੌਜੂਦ ਹੈ ਜਾਂ ਨਹੀਂ।