ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ’ਚ ਖੜ੍ਹੀਆਂ ਦੋ ਬੱਸਾਂ ਦੇ ਸ਼ੀਸ਼ੇ ਟੁੱਟੇ
ਸ਼੍ਰੋਮਣੀ ਕਮੇਟੀ ਤੇ ਪੁਲਿਸ ਟੀਮਾਂ ਜਾਂਚ ’ਚ ਜੁਟੀਆਂ, ਧਾਮੀ ਵਲੋਂ ਘਟਨਾ ਦੁਖਦਾਈ ਕਰਾਰ
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਦੇਸ਼-ਵਿਦੇਸ਼ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾਂਦੀਆਂ ਦੋ ਬੱਸਾਂ ਦੀ ਬੀਤੀ ਰਾਤ ਵਿਰਾਸਤੀ ਮਾਰਗ ਸਥਿਤ ਸਾਰਾਗੜ੍ਹੀ ਸਰਾਂ ਨਜ਼ਦੀਕ ਹੋਈ ਭੰਨਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ।
ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਦੇਸ਼-ਵਿਦੇਸ਼ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾਂਦੀਆਂ ਦੋ ਬੱਸਾਂ ਦੀ ਬੀਤੀ ਰਾਤ ਵਿਰਾਸਤੀ ਮਾਰਗ ਸਥਿਤ ਸਾਰਾਗੜ੍ਹੀ ਸਰਾਂ ਨਜ਼ਦੀਕ ਹੋਈ ਭੰਨਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਵੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜ੍ਹਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਬੀਤੀ ਦੇਰ ਰਾਤ ਵਿਰਾਸਤੀ ਮਾਰਗ ਵਿਖੇ ਆਮ ਵਾਂਗ ਖੜੀਆਂ ਸ੍ਰੀ ਦਰਬਾਰ ਸਾਹਿਬ ਦੀਆਂ ਦੋ ਬੱਸਾਂ ਦੇ ਕੁਝ ਸ਼ੀਸ਼ੇ ਸਵੇਰੇ ਟੁੱਟੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸ਼ੀਸ਼ੇ ਟੁੱਟਣ ਜਾਂ ਕਿਸੇ ਵਲੋਂ ਤੋੜੇ ਜਾਣ ਦੇ ਮਾਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ ’ਤੇ ਵੀ ਪੜ੍ਹਤਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਥਾਣਾ ਕੋਤਵਾਲੀ ਵਿਖੇ ਵੀ ਇਸ ਮਾਮਲ ਦੀ ਪੜ੍ਹਤਾਲ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਦਰਖ਼ਾਸਤ ਦਿੱਤੀ ਗਈ ਹੈ। ਫ਼ਿਲਹਾਲ ਬੱਸਾਂ ਦੇ ਸ਼ੀਸ਼ੇ ਟੁੱਟਣ ਦੀ ਘਟਨਾ ਬੁਝਾਰਤ ਬਣੀ ਹੋਈ ਹੈ।