20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਮਦਾਸ ਨੇੜਲੇ ਪਿੰਡ ਜੱਟਾ ਵਿਖੇ ਦੇਰ ਰਾਤ ਘਰ ’ਚ ਬੰਬਨੁਮਾ ਵਸਤੂ ਸੁੱਟੀ 3 ਪਰਿਵਾਰਕ ਮੈਂਬਰ ਜ਼ਖ਼ਮੀ, ਘਰ ਵਿਚ ਖੜ੍ਹੀ ਕਾਰ ਵੀ ਨੁਕਸਾਨੀ

ਅਜਨਾਲਾ/ਰਮਦਾਸ/ਗੱਗੋਮਾਹਲ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਕਸਬਾ ਰਮਦਾਸ ਤੋਂ ਥੋੜੀ ਦੂਰੀ ਸਥਿਤ ਪਿੰਡ ਜੱਟਾ ਵਿਖੇ ਦੇਰ ਰਾਤ ਇਕ ਘਰ ਵਿਚ ਹੋਏ ਧਮਾਕੇ ਕਾਰਨ 3 ਪਰਿਵਾਰਕ ਮੈਂਬਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਧਮਾਕੇ ਕਾਰਨ ਘਰ ਵਿਚ ਖੜ੍ਹੀ ਕਾਰ ਨੂੰ ਵੀ ਨੁਕਸਾਨ ਪਹੁੰਚਿਆ ਹੈ।

Ad Position 21
No active advertisement
ਅਜੀਤ ਡੈਸਕ 21-08-2026
ਅਜਨਾਲਾ/ਰਮਦਾਸ/ਗੱਗੋਮਾਹਲ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਕਸਬਾ ਰਮਦਾਸ ਤੋਂ ਥੋੜੀ ਦੂਰੀ ਸਥਿਤ ਪਿੰਡ ਜੱਟਾ ਵਿਖੇ ਦੇਰ ਰਾਤ ਇਕ ਘਰ ਵਿਚ ਹੋਏ ਧਮਾਕੇ ਕਾਰਨ 3 ਪਰਿਵਾਰਕ ਮੈਂਬਰਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ। ਧਮਾਕੇ ਕਾਰਨ ਘਰ ਵਿਚ ਖੜ੍ਹੀ ਕਾਰ ਨੂੰ ਵੀ ਨੁਕਸਾਨ ਪਹੁੰਚਿਆ ਹੈ। ਜਾਣਕਾਰੀ ਅਨੁਸਾਰ ਰਾਤ ਕਰੀਬ 8:30 ਵਜੇ ਤੋਂ ਬਾਅਦ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਵਲੋਂ ਪਿੰਡ ਜੱਟਾ ਦੇ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਘਰ ਅੰਦਰ ਕਥਿਤ ਤੌਰ ’ਤੇ ਕੋਈ ਬੰਬਨੁਮਾ ਵਸਤੂ ਸੁੱਟੀ ਗਈ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਲਪੇਟ ਵਿਚ ਆਉਣ ਕਾਰਨ ਨਿਰਮਲ ਸਿੰਘ ਦੇ 3 ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਤੋਂ ਬਾਅਦ ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਵੱਡੀ ਗਿਣਤੀ ਵਿਚ ਮੌਕੇ ’ਤੇ ਇਕੱਠੇ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਰਮਦਾਸ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜੇਕਰ ਲੁਕਾਉਣ ਲਈ ਕੁਝ ਨਹੀਂ ਤਾਂ ਸੀ.ਬੀ.ਆਈ. ਜਾਂਚ ਕਰਵਾਏ ਪੰਜਾਬ ਸਰਕਾਰ-ਵਿਜੇ ਸਾਂਪਲਾ ਅਗਲੀ ਖ਼ਬਰ ਸੱਜਣ ਨੂੰ ਮਿਲਣੀ ਚਾਹੀਦੀ ਸੀ ਹੋਰ ਸਖ਼ਤ ਸਜ਼ਾ - ਸਰਨਾ
Ad Position 24