ਪਟਿਆਲਾ ਦੇ ਅਧਿਆਪਕ ਨੂੰ ਮਿਲੇਗਾ ‘ਕੌਮੀ ਅਧਿਆਪਕ ਪੁਰਸਕਾਰ 2026’
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵਲੋਂ ਦਿੱਤਾ ਜਾਂਦਾ ਹੈ।
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਅਧਿਆਪਕ ਦਿਨੇਸ਼ ਕੁਮਾਰ ਨੇ ਸਿੱਖਿਆ ਖੇਤਰ ਵਿਚ ਮਿਸਾਲੀ ਯੋਗਦਾਨ ਲਈ ਵੱਕਾਰੀ ਕੌਮੀ ਅਧਿਆਪਕ ਪੁਰਸਕਾਰ, 2026 ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਜੋ ਕਿ ਦੇਸ਼ ਭਰ ਵਿਚ ਅਧਿਆਪਕਾਂ ਲਈ ਸਰਵਉੱਚ ਸਨਮਾਨਾਂ ਵਿਚੋਂ ਇੱਕ ਹੈ, ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਕਾਰਗੁਜ਼ਾਰੀ, ਨਵੀਨ ਵਿਚਾਰਾਂ ਅਤੇ ਸਮਰਪਿਤ ਭਾਵਨਾ ਨੂੰ ਮਾਨਤਾ ਦਿੰਦਿਆਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਵਲੋਂ ਦਿੱਤਾ ਜਾਂਦਾ ਹੈ। ਦਿਨੇਸ਼ ਕੁਮਾਰ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਰਾਸ਼ਟਰੀ ਪੱਧਰ ‘ਤੇ ਦਿਨੇਸ਼ ਕੁਮਾਰ ਦਾ ਇਹ ਸਨਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ।