21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਿੰਡ ਜੱਟਾ ਵਿਖੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਸਾਬਕਾ ਫ਼ੌਜੀ ਦੇ ਘਰ ’ਤੇ ਸੁੱਟੇ ਸਨ 2 ਗ੍ਰਨੇਡ ਪਰਿਵਾਰ ਦੇ ਤਿੰਨ ਮੈਂਬਰ ਹੋਏ ਸਨ ਜ਼ਖ਼ਮੀ, ਕਾਰ ਤੇ ਐਕਟਿਵਾ ਵੀ ਨੁਕਸਾਨੇ

ਅਜਨਾਲਾ/ਰਮਦਾਸ/ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸਰਹੱਦੀ ਕਸਬਾ ਰਮਦਾਸ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਪਿੰਡ ਜੱਟਾ ਵਿਖੇ ਬੀਤੀ ਦੇਰ ਰਾਤ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਘਰ 2 ਹੈਂਡ ਗ੍ਰਨੇਡ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਸੁੱਟੇ ਗਏ ਸਨ। ਇਸ ਦੌਰਾਨ ਹੋਏ ਧਮਾਕਿਆਂ ਵਿਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ ਸਨ, ਜਦਕਿ ਘਰ ਵਿਚ ਖੜੀ ਕਾਰ ਅਤੇ ਐਕਟਿਵਾ ਸਮੇਤ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਿਆ ਸੀ।

Ad Position 21
No active advertisement
ਜਾਣਕਾਰੀ ਸਾਂਝੀ ਕਰਦਾ ਹੋਇਆ ਸਾਬਕਾ ਫ਼ੌਜੀ ਨਿਰਮਲ ਸਿੰਘ ਦਾ ਸਪੁੱਤਰ ਜਸਪਾਲ ਸਿੰਘ ਤੇ ਐੱਸ. ਪੀ. ਰਮਨਦੀਪ ਸਿੰਘ । ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ 22-08-2026
ਅਜਨਾਲਾ/ਰਮਦਾਸ/ਗੱਗੋਮਾਹਲ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਸਰਹੱਦੀ ਕਸਬਾ ਰਮਦਾਸ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਪਿੰਡ ਜੱਟਾ ਵਿਖੇ ਬੀਤੀ ਦੇਰ ਰਾਤ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਘਰ 2 ਹੈਂਡ ਗ੍ਰਨੇਡ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਸੁੱਟੇ ਗਏ ਸਨ। ਇਸ ਦੌਰਾਨ ਹੋਏ ਧਮਾਕਿਆਂ ਵਿਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ ਸਨ, ਜਦਕਿ ਘਰ ਵਿਚ ਖੜੀ ਕਾਰ ਅਤੇ ਐਕਟਿਵਾ ਸਮੇਤ ਹੋਰ ਸਾਮਾਨ ਨੂੰ ਨੁਕਸਾਨ ਪਹੁੰਚਿਆ ਸੀ। ਪੱਤਰਕਾਰਾਂ ਨਾਲ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਫ਼ੌਜੀ ਨਿਰਮਲ ਸਿੰਘ ਦੇ ਪੁੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਘਰ ਤੋਂ ਬਾਹਰ ਘੁੰਮਣ ਲਈ ਨਿਕਲਿਆਂ ਹੀ ਸੀ ਕਿ ਇਸੇ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋਇਆ ਅਤੇ ਧਮਾਕੇ ਦੀ ਲਪੇਟ ਵਿਚ ਆਉਣ ਕਾਰਨ ਉਸ ਦੀਆਂ ਲੱਤਾਂ ’ਤੇ ਕੋਈ ਚੀਜ਼ ਆ ਕੇ ਵੱਜੀ, ਜਿਸ ਕਾਰਨ ਉਸ ਦੀਆਂ ਲੱਤਾਂ ਕੁਝ ਸਮੇਂ ਲਈ ਸੁੰਨ ਹੋ ਗਈਆਂ। ਜਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ ਭੱਜ ਕੇ ਬਾਥਰੂਮ ਵੱਲ ਜਾਣ ਲੱਗਾ ਤਾਂ ਹਮਲਾਵਰਾਂ ਵਲੋਂ ਇਕ ਹੋਰ ਗ੍ਰਨੇਡ ਸੁੱਟਿਆ ਗਿਆ। ਦੂਜੇ ਧਮਾਕੇ ਕਾਰਨ ਉਸ ਦੀ ਪਤਨੀ ਅਤੇ ਭੈਣ ਵੀ ਜ਼ਖ਼ਮੀ ਹੋ ਗਈਆਂ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਧਮਾਕਿਆਂ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ, ਜਦਕਿ ਘਰ ਵਿਚ ਖੜ੍ਹੀ ਕਾਰ ਦੇ ਸ਼ੀਸ਼ਿਆਂ ਅਤੇ ਟਾਇਰਾਂ ਨੂੰ ਵੀ ਨੁਕਸਾਨ ਪਹੁੰਚਿਆ ਤੇ ਐਕਟਿਵਾ ਵੀ ਨੁਕਸਾਨੀ ਗਈ। ਜਸਪਾਲ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਤੇ ਪਰਿਵਾਰ ਨੂੰ ਤੁਰੰਤ ਪੁਲਿਸ ਸੁਰੱਖਿਆ ਦੇਣ ਦੀ ਮੰਗ ਕੀਤੀ । ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਘਟਨਾ ਸੰਬੰਧੀ ਥਾਣਾ ਰਮਦਾਸ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵਲੋਂ ਹਮਲੇ ਦੇ ਕਾਰਨਾਂ ਅਤੇ ਇਸ ਵਿਚ ਸ਼ਾਮਿਲ ਵਿਅਕਤੀਆਂ ਬਾਰੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵਲੋਂ ਜਿਸ ਵਿਅਕਤੀ ਦਲਜੀਤ ਸਿੰਘ ਪੁੱਤਰ ਨਿਰਮਲ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਸ ਦਾ ਅਪਰਾਧਿਕ ਪਿਛੋਕੜ ਸਾਹਮਣੇ ਆਇਆ ਹੈ। ਪੁਲਿਸ ਇਸ ਪੱਖ ਨੂੰ ਵੀ ਜਾਂਚ ਦਾ ਅਹਿਮ ਹਿੱਸਾ ਮੰਨ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਐੱਫ.ਐੱਸ.ਐੱਲ. ਟੀਮ ਵਲੋਂ ਘਟਨਾ ਸਥਾਨ ਤੋਂ ਵੱਖ-ਵੱਖ ਸੈਂਪਲ ਇਕੱਠੇ ਕੀਤੇ ਗਏ ਹਨ। ਇਸ ਮੌਕੇ ਡੀ.ਐੱਸ.ਪੀ. ਗੁਰਿੰਦਰ ਸਿੰਘ ਨਾਗਰਾ, ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਅਤੇ ਸੀ.ਆਈ.ਏ. ਇੰਚਾਰਜ ਇੰਸ. ਮਨਮੀਤ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ-ਧਾਲੀਵਾਲ ਅਗਲੀ ਖ਼ਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਆਪਣਾ ‘ਰੋਲ ਮਾਡਲ’ ਦੱਸਣ ਨਾਲ ਸਿਆਸਤ ਗਰਮਾਈ
Ad Position 24